ਗੁਰੂ ਸਾਹਿਬਾਨ ਦਾ ਸੰਦੇਸ਼ ਅੱਜ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ : ਕਾਲਕਾ

ਗੁਰੂ ਸਾਹਿਬਾਨ ਦਾ ਸੰਦੇਸ਼ ਅੱਜ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ : ਕਾਲਕਾ

ਨਵੀਂ ਦਿੱਲੀ/ਏ.ਟੀ.ਨਿਊਜ਼ : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ‘ਰੰਗਰੇਟਾ ਗੁਰੂ ਕਾ ਬੇਟਾ’ ਮੋਟਰਸਾਈਕਲ ਰੈਲੀ ਕੀਤੀ ਗਈ। ਇਹ ਰੈਲੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ, ਗੁਰੂ ਤੇਗ ਬਹਾਦਰ ਚੌਥਾ ਸ਼ਤਾਬਦੀ ਇੰਜਨੀਅਰਿੰਗ ਕਾਲਜ, ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਵੱਲੋਂ ਸਾਂਝੇ ਤੌਰ ’ਤੇ ਕਰਵਾਈ ਗਈ।
ਇਹ ਰੈਲੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ, ਹਰੀ ਨਗਰ ਤੋਂ ਸ਼ੁਰੂ ਹੋਈ, ਜਿਸ ਨੂੰ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵਿੱਚ ਸੈਂਕੜੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਦਾ ਸੰਦੇਸ਼ ਅੱਜ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।