ਸਿੰਘ ਸਭਾ ਮਿਲਪੀਟਸ ਦਾ ਸਿੱਖ ਬੱਚਿਆਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ : ਡਾ. ਦਵਿੰਦਰ ਸਿੰਘ

ਸਿੰਘ ਸਭਾ ਮਿਲਪੀਟਸ ਦਾ ਸਿੱਖ ਬੱਚਿਆਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ : ਡਾ. ਦਵਿੰਦਰ ਸਿੰਘ

ਮਿਲਪੀਟਸ/ਬਿਊਰੋ ਨਿਊਜ਼ :
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਡਾਕਟਰ ਦਵਿੰਦਰ ਸਿੰਘ ਨੇ ਸਾਨ ਫਰਾਂਸਸਿਕੋ ਵਿਖੇ ਹੋਈ ਜੁਆਲੋਜੀ ਦੀ ਕਾਨਫਰੰਸ ਵਿਚ ਹਿੱਸਾ ਲਿਆ। ਇਸ ਫੇਰੀ ਦੌਰਾਨ ਉਨ੍ਹਾਂ ਨੇ ਸਿੰਘ ਸਭਾ ਮਿਲਪੀਟਸ ਵਿਚ ਚਲਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ ਦੇਖਣ ਸਮੇਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਿੰਘ ਸਭਾ ਮਿਲਪੀਟਸ ਦਾ ਸਿੱਖ ਬੱਚਿਆਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਦਾ ਇਹ ਵਧੀਆ ਉਪਰਾਲਾ ਹੈ। ਉਨ੍ਹਾਂ  ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਵਾਇਆ। ਜ਼ਿਕਰਯੋਗ ਹੈ ਕਿ ਡਾ. ਦਵਿੰਦਰ ਸਿੰਘ www.punjabipedia.org ਪ੍ਰੋਜੈਕਟ ਦੇ ਸਹਾਇਕ ਵੀ ਹਨ।
ਉਨ੍ਹਾਂ ਦੱਸਿਆ ਕਿ ਇਸ ਵੈੱਬਸਾਈਟ ‘ਤੇ ਤੁਸੀਂ ਮਹਾਨ ਕੋਸ਼, ਐਨਸਾਈਕਲੋਪੀਡੀਆ ਆਫ਼ ਸਿੱਖਇਜ਼ਮ ਅਤੇ ਹੋਰ ਹੱਥ-ਲਿਖਤਾਂ ਬਾਰੇ ਵੀ ਜਾਣਕਾਰੀ ਲੈ ਸਕਦੇ ਹੋ। ਇਸ ਨਾਲ 300,000 ਲੋਕ ਜੁੜੇ ਹੋਏ ਹਨ।
ਡਾ. ਦਵਿੰਦਰ ਸਿੰਘ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਵੈੱਬਸਾਈਟ (www.punjabipedia.org) ‘ਤੇ ਜਾ ਕੇ ਪੰਜਾਬੀ ਸ਼ਬਦ ਅਤੇ ਉਨ੍ਹਾਂ ਦੇ ਅਰਥ ਲੱਭਣ ਤਾਂ ਜੋ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ।
ਇਸ ਮੌਕੇ ਉੱਤੇ ਗੁਰੁ ਘਰ ਦੇ ਸੇਵਾਦਾਰ ਭਾਈ ਜਸਵੰਤ ਸਿੰਘ ਹੋਠੀ, ਭਾਈ ਬਲਬੀਰ ਸਿੰਘ ਢਿਲੋਂ, ਭਾਈ ਗੁਰਦੇਵ ਸਿੰਘ ਬਲ ਅਤੇ ਹੋਰ ਪਤਵੰਤੇ ਹਾਜ਼ਰ ਸਨ।