ਸੈਕਰਾਮੈਂਟੋ ‘ਚ ਪ੍ਰੋ. ਹਰਬੰਸ ਸਿੰਘ ਬੋਲੀਨਾ ਦੀ ਆਪਣੇ ਪੁਰਾਣੇ ਵਿਦਿਆਰਥੀਆਂ ਨਾਲ ਮਿਲਣੀ

ਸੈਕਰਾਮੈਂਟੋ ‘ਚ ਪ੍ਰੋ. ਹਰਬੰਸ ਸਿੰਘ ਬੋਲੀਨਾ ਦੀ ਆਪਣੇ ਪੁਰਾਣੇ ਵਿਦਿਆਰਥੀਆਂ ਨਾਲ ਮਿਲਣੀ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ :
ਖਾਲਸਾ ਕਾਲਜ ਜਲੰਧਰ ਦੇ ਸਾਬਕਾ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਆਪਣੀ ਅਮਰੀਕਾ ਫੇਰੀ ਦੌਰਾਨ ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ਵਿਚ ਆਪਣੇ ਪੁਰਾਣੇ ਵਿਦਿਆਰਥੀਆਂ ਨੂੰ ਮਿਲੇ, ਜਿਨ੍ਹਾਂ ਵਲੋਂ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਨੂੰ ਭਰਵਾਂ ਸਤਿਕਾਰ ਮਿਲਿਆ। ਇਸੇ ਫੇਰੀ ਦੌਰਾਨ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਨੇ ਗੁਰਦੁਆਰਾ ਬਰਾਡਸ਼ਾਹ ਰੋਡ ਸੈਕਰਾਮੈਂਟੋ ਵਿਖੇ ਪ੍ਰਭਾਵਸ਼ਾਲੀ ਲੈਕਚਰ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਜਗਤ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਜਗਤ ਜੋਤ ਗੁਰੂ ਗ੍ਰੰਥ ਸਾਹਿਬ ਵਿਚ ਵਿਸ਼ਵ ਦੇ ਮਨੁੱਖ ਅਤੇ ਸਮਾਜ ਦੀ ਹਰ ਸਮੱਸਿਆ ਦਾ ਹੱਲ ਹੈ। ਉਨ੍ਹਾਂ ਗੁਰਸਿੱਖ ਜੀਵਨ ਜਾਚ ਦੇ ਕਈ ਨੁਕਤੇ ਗੁਰੂ ਘਰ ਦੀ ਸੰਗਤ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਇੱਕ ਵਿਅਕਤੀ ਦੇ ਗਲਤ ਕਿਰਦਾਰ ਕਰਕੇ ਸਮੁੱਚੀਆਂ ਸੰਸਥਾਵਾ ਅਤੇ ਸੰਪਰਦਾਵਾਂ ਨੂੰ ਨਿੰਦਣਾ ਠੀਕ ਨਹੀਂ। ਉਨ੍ਹਾਂ ਉਦਾਸੀ ਅਤੇ ਨਿਰਮਲ ਸੰਤਾਂ ਦੇ ਵਡਮੁੱਲੇ ਯੋਗਦਾਨ ਦਾ ਵਰਣਨ ਵੀ ਕੀਤਾ ਅਤੇ ਪ੍ਰੋਫੈਸਰ ਬੋਲੀਨਾ ਨੇ ਡੇਢ ਸਦੀ ਤੋਂ ਵਧ ਸਮੇਂ ਤੋਂ ਪ੍ਰਵਾਹਿਤ ਚਾਹ ਵਾਲੇ ਮਹਾਂਪੁਰਸ਼ਾਂ ਦੀ ਸੰਪਰਦਾਇ ਬਾਰੇ ਲਿਖੀ ਪੁਸਤਕ” ਸੰਤਨ ਸੰਗਿ” ਗੁਰਦੁਆਰਾ ਸਾਹਿਬ ਦੀ ਲਾਇਬ੍ਰੇਰੀ ਲਈ ਗੁਰੂ ਘਰ ਦੇ ਪ੍ਰਬੰਧਕਾਂ ਨੂੰ ਭੇਟ ਕੀਤੀ। ਪ੍ਰਬੰਧਕਾਂ ਵਲੋਂ ਪ੍ਰੋਫੈਸਰ ਬੋਲੀਨਾ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਲਖਵੀਰ ਸਿੰਘ ਔਜਲਾ, ਰਣਧੀਰ ਸਿੰਘ ਧੀਰਾ, ਬਲਵੰਤ ਸਿੰਘ ਵਿਰਕ, ਹਰਜਿੰਦਰ ਸਿੰਘ ਬੋਲੀਨਾ, ਗੁਰਪਾਲ ਸਿੰਘ ਔਜਲਾ, ਜਰਨੈਲ ਸਿੰਘ ਸਮਰਾ, ਸੁਰਿੰਦਰ ਸਿੰਘ ਢੱਡਾ, ਅਵਤਾਰ ਸਿੰਘ, ਦਵਿੰਦਰ ਸਿੰਘ, ਕਸ਼ਮੀਰਾ ਸਿੰਘ ਅਟਵਾਲ, ਹਰਦੀਪ ਸਿੰਘ ਅਤੇ ਸਤਵੰਤ ਸਿੰਘ ਢਿਲੋਂ ਵੀ ਹਾਜ਼ਰ ਸਨ।