ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਭਾਈ ਜੋਗਾ ਸਿੰਘ ਖਾਲਿਸਤਾਨੀ ਦੀ ਯਾਦ ਵਿਚ 13 ਨਵੰਬਰ ਨੂੰ ਸਹਿਜ ਪਾਠ ਦੇ ਭੋਗ ਪਾਏ ਜਾਣਗੇ

ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਭਾਈ ਜੋਗਾ ਸਿੰਘ ਖਾਲਿਸਤਾਨੀ ਦੀ ਯਾਦ ਵਿਚ 13 ਨਵੰਬਰ ਨੂੰ ਸਹਿਜ ਪਾਠ ਦੇ ਭੋਗ ਪਾਏ ਜਾਣਗੇ

ਸ਼ਿਕਾਗੋ/ਮੱਖਣ ਸਿੰਘ ਕਲੇਰ:
ਸ਼ਹੀਦ ਭਾਈ ਜੋਗਾ ਸਿੰਘ ਖਾਲਿਸਤਾਨੀ ਦੀ ਯਾਦ ਵਿਚ ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਸਹਿਜ ਪਾਠ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 13 ਨਵੰਬਰ ਐਤਵਾਰ ਨੂੰ ਪਾਏ ਜਾਣਗੇ।
ਵਰਨਣਯੋਗ ਹੈ ਕਿ ਭਾਈ ਜੋਗਾ ਸਿੰਘ ਕੌਮ ਦਾ ਉਹ ਅਨਮੋਲ ਹੀਰਾ ਸੀ, ਜੋ ਕਿ ਕੌਮ ਕੋਲੋਂ ਖੁਸ ਗਿਆ ਹੈ। ਭਾਈ ਜੋਗਾ ਸਿੰਘ ਦੇ ਤੁਰ ਜਾਣ ਨਾਲ ਕੌਮ ਨੂੰ ਬਹੁਤ ਘਾਟਾ ਪਿਆ ਹੈ। ਪੰਜਾਬ ਵਿਚ ਜਿਥੇ ਵੀ ਕਿਤੇ ਪੰਥ ਨੇ ਨੌਜਵਾਨਾਂ ਨੂੰ ਆਵਾਜ਼ ਦਿੱਤੀ, ਭਾਈ ਜੋਗਾ ਸਿੰਘ ਆਪਣੇ ਸਾਥੀਆਂ ਸਮੇਤ ਪਹਿਲ ਦੇ ਅਧਾਰ ਤੇ ਪਹੁੰਚਦਾ ਸੀ। ਪੰਜਾਬ ਵਿਚ ਹੁਣ ਜਿਥੇ ਧਰਨੇ ਜਾਂ ਰੋਸ ਮੁਜਾਹਰੇ ਹੋਇਆ ਕਰਨਗੇ, ਉਥੇ ਭਾਈ ਜੋਗਾ ਸਿੰਘ ਦੀ ਗੈਰ ਹਾਜ਼ਰੀ ਜ਼ਰੂਰ ਰੜਕੇਗੀ। ਉਸ ਦੀ ਘਾਟ ਮਹਿਸੂਸ ਕੀਤੀ ਜਾਇਆ ਕਰੇਗੀ।
ਅਕਾਲੀ ਦਲ ਅੰਮ੍ਰਿਤਸਰ ਯੂ ਐ ਏ ਦੇ ਆਗੂਆਂ  ਦਾਰਾ ਸਿੰਘ, ਹਰਿੰਦਰਪਾਲ ਸਿੰਘ, ਅੱਛਰ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ ਗਿੱਲ, ਹਰਕੀਰਤ ਸਿੰਘ ਸੰਧੂ, ਸੁਖਵਿੰਦਰ ਸਿੰਘ ਗਿੱਲ ਅਤੇ ਮੱਖਣ ਸਿੰਘ ਕਲੇਰ ਵਲੋਂ ਸ਼ਿਕਾਗੋ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ 13 ਨਵੰਬਰ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਭਾਈ ਜੋਗਾ ਸਿੰਘ ਖਾਲਿਸਤਾਨੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣ।