ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਤੋਂ ਖੁੱਲ੍ਹਣਗੇ

ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਤੋਂ ਖੁੱਲ੍ਹਣਗੇ

ਊਨਾ/ਬਿਊਰੋ ਨਿਊਜ਼:
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ। ਗੁਰਦਆਰਾ ਗੁਰੂ ਗੋਬਿੰਦ ਸਿੰਘ  ਰਿਸ਼ੀਕੇਸ਼ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ 25 ਮਈ ਨੂੰ ਹੇਮਕੁੰਟ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਦਿੱਤਾ ਜਾਵੇਗਾ ਅਤੇ ਸੰਗਤ 10 ਅਕਤੂਬਰ ਤੱਕ ਦਰਸ਼ਨ ਕਰ ਸਕੇਗੀ। ਉਨ੍ਹਾਂ ਕਿਹਾ ਕਿ  ਸੰਗਤ ਦੇ ਰਹਿਣ, ਲੰਗਰ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ।