ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਗੁਰਪੁਰਬ ਸਮਾਗਮ 25 ਨਵੰਬਰ ਨੂੰ

ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਗੁਰਪੁਰਬ ਸਮਾਗਮ 25 ਨਵੰਬਰ ਨੂੰ

ਮਿਲਪੀਟਸ/ਬਿਊਰੋ ਨਿਊਜ਼ :
ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ 680 EAST CALAVERAS BLVD MILPITAS CA 95035 ਵਿਖੇ ਧੰਨ-ਧੰਨ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ 21 ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਆਰੰਭ ਕੀਤੀ ਗਈ ਸੀ। ਇਸ ਲੜੀ ਦੀ ਸੰਪੂਰਨਤਾ 25 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਵਾਲੇ ਦਿਨ ਸ਼ਾਮ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਸੇਵਾਦਾਰ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਨੇ ਦੱਸਿਆ ਕਿ 25 ਨਵੰਬਰ ਨੂੰ ਅਮਰੀਕਾ ਦੇ ਦੂਜੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੀ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਯੂਐਨਓ ਵੱਲੋਂ ਜੋ ਪੰਜ ਪ੍ਰਮੁੱਖ ਧਰਮਾਂ ਨੂੰ ਮੁੱਖ ਰੱਖਦਿਆਂ ਇਕ ਦਸਤਾਵੇਜ਼ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸਿੱਖ ਧਰਮ ਦੇ ਧੰਨ ਧੰਨ ਗੁਰੂ ਗਰੰਥ ਸਾਹਿਬ ਵਿੱਚੋਂ ਤਿੰਨ ਤੁਕਾਂ ਪਾਈਆਂ ਗਈਆਂ ਹਨ, ਉਸ ਦਸਤਾਵੇਜ਼ ਵਿਚ ਸਿੱਖਾਂ ਨੂੰ ਇਹ ਮਾਣ ਦਿਵਾਉਣ ਲਈ ਅਣਥੱਕ ਕੋਸ਼ਿਸ਼ ਕਰਨ ਵਾਲੇ ਡਾਕਟਰ ਇੱਕਤਦਾਰ ਚੀਮਾ ਵੀ ਇੰਗਲੈਡ ਤੋਂ ਵਿਸ਼ੇਸ਼ ਤੌਰ ਉਤੇ ਇਥੇ ਪਹੁੰਚ ਰਹੇ ਹਨ। ਇਹ ਦੇਸ਼ ਵਿਦੇਸ਼ ਵਿਚ ਵਸਦੇ ਸਮੂਹ ਨਾਨਕ ਨਾਮਲੇਵਾ ਸੰਗਤਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।
ਇਸ ਲਈ ਪ੍ਰਬੰਧਕਾਂ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਪਰਿਵਾਰਾਂ ਸਮੇਤ 25 ਨਵੰਬਰ ਨੂੰ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਹਾਜ਼ਰੀਆਂ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਗਈ ਹੈ।