ਨਕੋਦਰ ਕਾਂਡ ਦੇ ਸ਼ਹੀਦਾਂ ਦੀ 31ਵੀਂ ਬਰਸੀ ਸਬੰਧੀ ਗੁਰਦੁਆਰਾ ਸਾਹਿਬ ਮਿਲਪੀਟਸ ਤੇ ਫਰੀਮੌਂਟ ਵਿਖੇ ਸੈਮੀਨਾਰ ਤੇ ਕਾਨਫਰੰਸ 4 ਅਤੇ 5 ਫਰਵਰੀ ਨੂੰ

ਨਕੋਦਰ ਕਾਂਡ ਦੇ ਸ਼ਹੀਦਾਂ ਦੀ 31ਵੀਂ ਬਰਸੀ ਸਬੰਧੀ ਗੁਰਦੁਆਰਾ ਸਾਹਿਬ ਮਿਲਪੀਟਸ ਤੇ ਫਰੀਮੌਂਟ ਵਿਖੇ ਸੈਮੀਨਾਰ ਤੇ ਕਾਨਫਰੰਸ 4 ਅਤੇ 5 ਫਰਵਰੀ ਨੂੰ

ਮਿਲਪੀਟਸ/ਬਿਊਰੋ ਨਿਊਜ਼:
ਨਕੋਦਰ ਗੋਲੀ ਕਾਂਡ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 31ਵੀਂ ਬਰਸੀ ਦੇ ਸਬੰਧ ਵਿਚ ਮਿਲਪੀਟਸ ਅਤੇ ਫਰੀਮੌਂਟ ਦੇ ਗੁਰਦੁਆਰਾ ਸਾਹਿਬਾਨ ਵਿਚ ਕ੍ਰਮਵਾਰ 4 ਤੇ 5 ਫਰਵਰੀ ਨੂੰ ਵਿਸ਼ੇਸ਼ ਸਮਾਗਮ ਕੀਤੇ ਜਾਣਗੇ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 4 ਫਰਵਰੀ ਸ਼ਨਿਚਰਵਾਰ ਨੂੰ ਸ਼ਾਮੀ 4:00 ਵਜੇ ਤੋਂ 6:00 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਬੇ-ਏਰੀਆ, 680 ਈਸਟ ਕੈਲਾਵੇਰਸ ਬੁਲੇਵਾਰਡ, ਮਿਲਪੀਟਸ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ”ਸ਼੍ਰੀ ਗੁਰੂ ਗਰੰਥ ਸਾਹਿਬ ਦੇ ਬੇਅਦਬੀ ਅਤੇ ਸਿੱਖ ਪ੍ਰਤੀਕਰਮ ”1986 -2017”  ਵਿਸ਼ੇ ਉੱਤੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਦੇ ਮੁੱਖ ਬੁਲਾਰੇ ਡਾ. ਅਮਰਜੀਤ ਸਿੰਘ ਵਾਸ਼ਿੰਗਟਨ ਡੀ ਸੀ (ਟੀ ਵੀ 84) ਅਤੇ ਡਾ. ਹਰਿੰਦਰ ਸਿੰਘ (ਸਟੈਨਫੋਰਡ ਯੂਨੀਵਰਸਿਟੀ) ਹੋਣਗੇ।
ਇਸੇ ਤਰ੍ਹਾਂ ਦਾ ਸਮਾਗਮ ਦੂਜੇ ਦਿਨ 5 ਫਰਵਰੀ ਐਤਵਾਰ ਨੂੰ ਗੁਰਦੁਆਰਾ ਫਰੀਮੌਂਟ ਵਿਖੇ ਸਵੇਰੇ 10:00 ਵਜੇ ਸ਼ੁਰੂ ਹੋਵੇਗਾ।
ਪ੍ਰਬੰਧਕਾਂ ਵਲੋਂ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਦੋਵਾਂ ਸ਼ਹੀਦੀ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਨ੍ਹਾਂ ਸੂਰਬੀਰ ਯੋਧਿਆਂ ਨੂੰ ਜਿਨ੍ਹਾਂ ਗੁਰੂ ਗਰੰਥ ਸਾਹਿਬ ਦੇ ਅਦਬ ਸਤਿਕਾਰ ਲਈ ਆਪਾ ਵਾਰਣ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਰਿਵਾਰਾਂ ਸਮੇਤ ਪਹੁੰਚੋ।