ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਧੂਮ-ਧਾਮ ਨਾਲ ਮਨਾਇਆ ਜਾਵੇਗਾ

ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਧੂਮ-ਧਾਮ ਨਾਲ ਮਨਾਇਆ ਜਾਵੇਗਾ

ਫਰੀਮਾਂਟ/ਬਿਊਰੋ ਨਿਊਜ਼ :
ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 549ਵੇਂ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਪ੍ਰਬੰਧਕਾਂ ਵੱਲੋਂ ਪ੍ਰਕਾਸ਼ ਦਿਹਾੜੇ ਦੀਆਂ ਸਮੁੱਚੀ ਲੋਕਾਈ ਨੂੰ ਲੱਖ ਲੱਖ ਵਧਾਈਆਂ ਦਿੰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ 21 ਨਵੰਬਰ, ਦਿਨ ਬੁੱਧਵਾਰ ਨੂੰ ਸਵੇਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੀ ਸੰਪੂਰਨਤਾ 23 ਨਵੰਬਰ, ਦਿਨ ਸ਼ੁੱਕਰਵਾਰ ਨੂੰ ਹੋਵੇਗੀ। ਇਸ ਤੋਂ ਇਲਾਵਾ 51 ਸ੍ਰੀ ਸਹਿਜ ਪਾਠਾਂ ਦੇ ਭੋਗ 03:00 ਵਜੇ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਪੈਣਗੇ।
ਪ੍ਰਬੰਧਕਾਂ ਵੱਲੋਂ ਸਮੂਹ ਸਾਧ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਅਪਾਰ ਰਹਿਮਤ ਅਤੇ ਸੰਗਤਾਂ ਦੇ ਵੱਡਮੁੱਲੇ ਸਹਿਯੋਗ ਸਦਕਾ ਖ਼ਾਲਸਾ ਸਕੂਲ ਅਤੇ ਕਿਚਨ ਦੀ ਨਵੀਂ ਬਣੀ ਇਮਾਰਤ ਦਾ ਸ਼ੁਭ ਮਹੂਰਤ ਵੀ 23 ਨਵੰਬਰ, ਦਿਨ ਸ਼ੁੱਕਰਵਾਰ ਨੂੰ ਹੀ ਕੀਤਾ ਜਾਵੇਗਾ। ਨਵੀਂ ਬਿਲਡਿੰਗ ਵਿਚ 21 ਨਵੰਬਰ, ਦਿਨ ਬੁੱਧਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 23 ਨਵੰਬਰ ਨੂੰ ਸੰਪੂਰਨਤਾ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਸ ਲਈ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਵੱਧ-ਚੜ੍ਹ ਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ ਜਾਣ।
ਹੋਰ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਫਰੀਮਾਂਟ, ਕੈਲੀਫੋਰਨੀਆ
ਦੇ ਫੋਨ ਨੰ : 510-790-0177 ਉਤੇ ਸੰਪਰਕ ਕੀਤਾ ਜਾ ਸਕਦਾ ਹੈ।