ਲਾਸ ਏਂਜਲਸ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਹੀਦੇ ਆਜਮ ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ ਗਿਆ
ਅੰਮ੍ਰਿਤਸਰ ਟਾਈਮਜ਼
ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਲਾਸ ਏਂਜਲਸ ਕੈਲੀਫੋਰਨੀਆਂ ਦੇ ਸਿੱਖ ਗੁਰਦੁਆਰਾ ਸਾਹਿਬ ਵਿੱਚ ਸ਼ਹੀਦੇ ਆਜਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਨੌਜਵਾਨਾਂ ਵੱਲੋਂ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਜਿਸ ਵਿੱਚ ਭਾਈ ਅਜੀਤ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਵਿਸ਼ੇਸ਼ ਤੌਰ ਤੇ ਸੱਦੇ ਗਏ ਨੌਜਵਾਨ ਚੜ੍ਹਦੀ ਕਲਾ ਵਾਲਾ ਢਾਡੀ ਜੱਥਾ ਸੰਦੀਪ ਸਿੰਘ ਲੁਹਾਰਾ (ਲੁਧਿਆਣਾ) ਅਤੇ ਸਾਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਇੰਨਕਲਾਬੀ ਇਤਿਹਾਸ ਦੀਆਂ ਢਾਡੀ ਵਾਰਾਂ ਨਾਲ ਸੰਗਤਾਂ ਵਿੱਚ ਜੋਸ਼ ਭਰ ਦਿੱਤਾ। ਸੰਦੀਪ ਸਿੰਘ ਲੁਹਾਰਾ ਨੇ ਸੰਬੋਧਨ ਹੁੰਦੇ ਆਖਿਆ ਕਿ ਜਿਹੜੀਆਂ ਕੌੰਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਣ ਉਹ ਕੌਮਾਂ ਇੱਕ ਦਿਨ ਗਲਤ ਅੱਖਰ ਵਾਂਗ ਮਿਟ ਜਾਂਦੀਆਂ ਹਨ। ਇਸ ਮੌਕੇ ਤੇ ਸਮੁੱਚੀ ਕਮੇਟੀ ਵੱਲੋਂ ਢਾਡੀ ਜੱਥੇ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਸ ਗੁਰੂ ਘਰ ਚ ਹਰ ਵਰ੍ਹੇ ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮ ਮਨਾਇਆ ਜਾਇਆ ਕਰੇਗਾ।
Comments (0)