ਬਾਦਲ ਨੇ ਭਾਈ ਗੁਰਮੁੱਖ ਸਿੰਘ ਵੱਲੋਂ ਲਾਏ ਦੋਸ਼ਾਂ ਤੋਂ ਕੀਤਾ ਇਨਕਾਰ

ਬਾਦਲ ਨੇ ਭਾਈ ਗੁਰਮੁੱਖ ਸਿੰਘ ਵੱਲੋਂ ਲਾਏ ਦੋਸ਼ਾਂ ਤੋਂ ਕੀਤਾ ਇਨਕਾਰ

ਲੰਬੀ/ਬਿਊਰੋ ਨਿਊਜ਼ :
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤਖ਼ਤ ਦਮਦਮਾ ਸਾਹਿਬ ਦੇ ਫਾਰਗ਼ ਜਥੇਦਾਰ ਭਾਈ ਗੁਰਮੁੱਖ ਸਿੰਘ ਦੇ ਦੋਸ਼ਾਂ ‘ਤੇ ਅੱਜ ‘ਧੋਬੀ ਪਟਕਾ’ ਮਾਰ ਦਿੱਤਾ ਹੈ।  ਸ੍ਰੀ ਬਾਦਲ ਨੇ ਕਿਹਾ ਕਿ ਚਿੱਠੀ ਸਬੰਧੀ ਸਾਰੇ ਦੋਸ਼ ਝੂਠੇ ਹਨ ਤੇ ਨਾ ਉਨ•ਾਂ ਕਦੇ ਜਥੇਦਾਰਾਂ ‘ਤੇ ਦਬਾਅ ਪਾਇਆ ਅਤੇ ਨਾ ਜਥੇਦਾਰਾਂ ਨੂੰ ਘਰ ਬੁਲਾਇਆ। ਉਨ•ਾਂ ਕਿਹਾ ਕਿ ਸਾਰੇ ਦੋਸ਼ ਬਿਨਾਂ ਵਜ•ਾ ਮੜ•ੇ ਗਏ ਹਨ। ਉਹ ਪਿੰਡ ਬਾਦਲ ਵਿੱੱਚ ਆਪਣੀ ਰਿਹਾਇਸ਼ ‘ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਈ ਗੁਰਮੁੱਖ ਸਿੰਘ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਅਕਾਲ ਤਖ਼ਤ ਤੋਂ ਮਾਫ਼ੀ ਲਈ ਚਿੱਠੀ ਮਾਮਲੇ ਵਿਚ ਬਾਦਲ ਪਿਉ-ਪੁੱਤ ‘ਤੇ ਗੰਭੀਰ ਦੋਸ਼ ਲਾਏ ਸਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤਾਂ ਕੀ, ਪਿਛਲੇ 20 ਸਾਲ ਤੋਂ ਉਨ•ਾਂ ਕਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਚੋਣਾਂ ਸਮੇਂ ਉਨ•ਾਂ ਦੀ ਪ੍ਰਚੱਲਤ ‘ਪਰਚੀ’ ਦਾ ਜ਼ਿਕਰ ਕਰਨ ‘ਤੇ ਸ੍ਰੀ ਬਾਦਲ ਨੇ ਕਿਹਾ ”ਪਰਚੀ ਵਾਲੀ ਗੱਲ ਇੰਜ ਹੈ ਕਿ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਵਿਚ ਹੀ ਸਹਿਮਤੀ ਨਾਲ ਆਗੂ ਆਪਣੀ ਲੀਡਰਸ਼ਿਪ ਨੂੰ ਪ੍ਰਧਾਨ ਜਾਂ ਆਗੂ ਚੁਣਨ ਦਾ ਅਧਿਕਾਰ ਦਿੰਦੇ ਹਨ। ਇੰਜ ਹੀ ਸਾਡੇ ਵੀ ਸੀਨੀਅਰ ਆਗੂਆਂ ਦੀ ਸਹਿਮਤੀ ਨਾਲ ਮਿਲੇ ਅਧਿਕਾਰਾਂ ਦੇ ਆਧਾਰ ‘ਤੇ ਪ੍ਰਧਾਨ ਦਾ ਫ਼ੈਸਲਾ ਹੁੰਦਾ ਹੈ। ਇਸ ਨੂੰ ਕੁਝ ਲੋਕਾਂ ਨੇ ‘ਪਰਚੀ’ ਦਾ ਨਾਂਅ ਦੇ ਦਿੱਤਾ ਹੈ। ਜਦੋਂ ਪ੍ਰਧਾਨ ਬਣ ਗਏ, ਉਨ•ਾਂ ਆਪਣਾ ਕੰਮਕਾਜ ਚਲਾਉਣਾ ਹੁੰਦਾ ਹੈ, ਜਿਸ ਵਿੱਚ ਸਾਡਾ ਕੋਈ ਦਖ਼ਲ ਨਹੀਂ।”