ਦਿੱਲੀ ਵਿਚ ਜਨਤਕ ਥਾਂ ‘ਤੇ ਸਿਗਰਟ ਪੀਣ ਤੋਂ ਰੋਕਣ ਕਾਰਨ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦਾ ਕਤਲ

ਦਿੱਲੀ ਵਿਚ ਜਨਤਕ ਥਾਂ ‘ਤੇ ਸਿਗਰਟ ਪੀਣ ਤੋਂ ਰੋਕਣ ਕਾਰਨ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦਾ ਕਤਲ

ਸਿਗਰਟ ਪੀਣ ਵਾਲਾ ਰੋਹਿਤ ਮਹੰਤਾ, ਗੁਰਪ੍ਰੀਤ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼:
ਦੱਖਣੀ ਦਿੱਲੀ ‘ਚ ਆਪਣੇ ਸਾਹਮਣੇ ਸਿਗਰਟ ਪੀਣ ਤੋਂ ਰੋਕਣ ‘ਤੇ ਇਕ ਨੌਜਵਾਨ ਨੇ ਦੋ ਮੋਟਰਸਾਈਕਲ ਸਵਾਰ ਸਿੱਖ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਨ੍ਹਾਂ ‘ਚੋਂ ਇਕ ਦੀ 20 ਸਤੰਬਰ ਨੂੰ ਹਸਪਤਾਲ ਮੌਤ ਹੋ ਗਈ। ਦੋਸ਼ੀ ਦੀ ਪਛਾਣ ਰੋਹਿਤ ਕ੍ਰਿਸ਼ਨਾ ਮਹੰਤਾ ਵਜੋਂ ਹੋਈ ਹੈ ਜੋ ਕਿ ਇਕ ਵਕੀਲ ਹੈ, ਜਿਸ ਨੂੰ ਅਪੋਲੋ ਹਸਪਤਾਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਿੱਖ ਨੌਜਵਾਨ ਗੁਰਪ੍ਰੀਤ ਸਿੰਘ (21 ਸਾਲ) ਤੇ ਮਨਿੰਦਰ ਸਿੰਘ (22 ਸਾਲ) ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਬੀਤੇ ਸ਼ਨੀਵਾਰ ਉਹ ਏਮਜ਼ ਨੇੜੇ ਫੁੱਟਪਾਥ ‘ਤੇ ਰਹਿਣ ਵਾਲੇ ਲੋਕਾਂ ‘ਤੇ ਡਾਕੂਮੈਂਟਰੀ ਫ਼ਿਲਮ ਬਣਾ ਰਹੇ ਸਨ।
ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਇਹ ਦੋਵੇਂ ਨੌਜਵਾਨ ਸਫ਼ਦਰਜੰਗ ਹਸਪਤਾਲ ਨੇੜੇ ਰੋਟੀ ਖਾ ਰਹੇ ਸਨ ਤਾਂ ਇਕ ਵਿਅਕਤੀ ਆਇਆ ਤੇ ਉਨ੍ਹਾਂ ਦੇ ਮੂੰਹ ‘ਤੇ ਸਿਗਰਟ ਦਾ ਧੂੰਆਂ ਛੱਡਣ ਲੱਗਾ, ਜਿਸ ‘ਤੇ ਦੋਹਾਂ ਨੇ ਇਤਰਾਜ਼ ਕੀਤਾ ਤੇ ਉਸ ਨੂੰ ਅਜਿਹਾ ਨਾ ਕਰਨ ਲਈ ਕਿਹਾ। ਨੌਜਵਾਨਾਂ ਦੇ ਪਰਿਵਾਰਾਂ ਨੇ ਦੱਸਿਆ ਕਿ ਨਸ਼ੇ ‘ਚ ਧੁੱਤ ਇਸ ਬੰਦੇ ਨੇ ਗੁਰਪ੍ਰੀਤ ਤੇ ਮਨਿੰਦਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਗੁਰਪ੍ਰੀਤ ਤੇ ਮਨਿੰਦਰ ਉਥੋਂ ਚਲੇ ਗਏ ਜਦੋਂ ਕਿ ਉਸ ਮਹੰਤਾਂ ਨੇ ਇਨ੍ਹਾਂ ਦੋਹਾਂ ਦਾ ਪਿੱਛਾ ਕੀਤਾ ਤੇ ਏਮਜ਼ ਨੇੜੇ ਉਨ੍ਹਾਂ ਦੇ ਮੋਟਰਸਾਈਕਲ ‘ਚ ਕਾਰ ਨਾਲ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਬਠਿੰਡਾ ਜ਼ਿਲ੍ਹੇ ਦੇ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਅਤੇ ਮਨਿੰਦਰ ਜਿਹੜੇ ਦਿੱਲੀ ਵਿਖੇ ਫੋਟੋਗ੍ਰਾਫੀ ਦਾ ਕੋਰਸ ਕਰ ਰਹੇ ਸਨ, ਏਮਜ਼ ਹਸਪਤਾਲ ਦੇ ਨੇੜੇ ਫੁੱਟਪਾਥ ‘ਤੇ ਸੌਣ ਵਾਲੇ ਲੋਕਾਂ ਦੀ ਜ਼ਿੰਦਗੀ ‘ਤੇ ਅਧਾਰਿਤ ਫੋਟੋ ਸ਼ੂਟ ਕਰਨ ਗਏ। ਫੋਟੋਗ੍ਰਾਫੀ ਦੇ ਆਪਣੇ ਕੰਮ ਦੌਰਾਨ ਰਾਹ ‘ਚ ਉਹ ਇਕ ਢਾਬੇ ‘ਤੇ ਖਾਣਾ ਖਾਣ ਰੁਕੇ ਸਨ ਤਾਂ ਉਨ੍ਹਾਂ ‘ਤੇ ਹਿੰਦੂ ਬਦਮਾਸ਼ਾਂ ਦੇ ਇਕ ਗਰੁੱਪ ਨੇ ਮੂੰਹ ਉਤੇ ਸਿਗਰਟ ਦਾ ਧੂੰਆ ਮਾਰਿਆ ਅਤੇ ਸਿੱਖ ਕੌਮ ਪ੍ਰਤੀ ਅਪਮਾਨਜਨਕ ਸ਼ਬਦ ਬੋਲੇ।
ਜਦੋਂ ਸਿੱਖ ਨੌਜਵਾਨਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਟੋਕਿਆ ਤਾਂ ਖਾਣਾ ਖਾਣ ਤੋਂ ਬਾਅਦ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਚੱਲ ਪਏ ਤਾਂ ਉਹ ਬਦਮਾਸ਼ਾਂ ਵਿਚੋਂ ਇਕ ਨੇ ਕਤਲ ਕਰ ਦੇਣ ਦੇ ਇਰਾਦੇ ਨਾਲ ਫੋਰਡ ਫਿਸਟਾ ਕਾਰ ਜਾਣਬੁੱਝ ਕੇ ਤੇਜ਼ ਭਜਾਕੇ ਇਨ੍ਹਾਂ ਨੌਜਵਾਨਾਂ ਉਤੇ ਚੜ੍ਹਾ ਦਿੱਤੀ ਜਿਸ ਨਾਲ ਦੋਵੇਂ ਨੌਜਵਾਨ ਜ਼ਖਮੀ ਹੋ ਗਏ।
ਇਸ ਹਮਲੇ ਕਾਰਨ ਇਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ‘ਚ ਆਪਣਾ ਇਲਾਜ ਕਰਵਾ ਰਿਹਾ ਹੈ। ਜਦੋਂ ਉਨ੍ਹਾਂ ਨੇ ਇਸ ਹਮਲੇ ਦੀ ਪੁਲਿਸ ਰਿਪੋਰਟ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਉਨ੍ਹਾਂ ਦੀ ਐਫ.ਆਈ.ਆਰ ਦਰਜ ਨਾ ਕੀਤੀ ਗਈ। ਜੋ ਕਿ ਵਿਧਾਨ ਦੀ ਧਾਰਾ 14 ਅਤੇ 21 ਦੀ ਉਲੰਘਣਾ ਹੈ।

ਦਿੱਲੀ ਕਮੇਟੀ ਵਲੋਂ ‘ਨਸ਼ਾ ਮੁਕਤੀ ਮੁਹਿੰਮ’ ਦਾ 
ਨਾਂ ਗੁਰਪ੍ਰੀਤ ਸਿੰਘ ਦੇ ਨਾਮ ‘ਤੇ ਰੱਖਣ ਦੀ ਮੰਗ
ਨਵੀਂ ਦਿੱਲੀ: ਜਨਤਕ ਥਾਂ ‘ਤੇ ਸਿਗਰੇਟਨੋਸ਼ੀ ਦਾ ਵਿਰੋਧ ਕਰਨ ਕਰਕੇ ਮਾਰੇ ਗਏ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੇ ਨਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਾਂ ਮੁਕਤੀ ਮੁਹਿੰਮ ਦਾ ਨਾਂ ਰੱਖਣ ਦੀ ਦਿੱਲੀ ਸਰਕਾਰ ਪਾਸੋਂ ਮੰਗ ਕੀਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਜਿਸ ਤਰੀਕੇ ਨਾਲ ਨਸ਼ੇ ਵਿਚ ਧੁੱਤ ਪੇਸ਼ੇ ਤੋਂ ਵਕੀਲ ਰੋਹਿਤ ਮੋਹਿੰਤਾ ਨੇ ਜਾਣਬੁੱਝ ਕੇ ਮ੍ਰਿਤਕ ਗੁਰਪ੍ਰੀਤ ਸਿੰਘ ਅਤੇ ਉਸਦੇ ਸਾਥੀ ਮਨਿੰਦਰ ਸਿੰਘ ਦੀ ਮੋਟਰ ਸਾਈਕਲ ਨੂੰ ਆਪਣੀ ਤੇਜ਼ ਰਫ਼ਤਾਰ ਕਾਰ ਨਾਲ ਰੌਂਦਿਆ ਸੀ, ਉਹ ਸਿੱਧਾ ਜਾਣਬੁੱਝ ਕੇ ਕੀਤਾ ਗਿਆ ਕਤਲ ਹੈ। ਪਰ ਦਿੱਲੀ ਪੁਲਿਸ ਨੇ ਦੋਸ਼ੀ ਦੇ ਪ੍ਰਭਾਵ ‘ਚ ਆਕੇ ਇਸ ਘਟਨਾ ਨੂੰ ਰੋਡਰੇਜ਼ ਦਾ ਨਾਂ ਦੇ ਕੇ ਕਾਰ ਚਲਾਉਣ ‘ਚ ਲਾਪਰਵਾਹੀ ਵਰਤਣ ਵਿਚ ਲਗਾਈਆਂ ਜਾਂਦੀ ਮਾਮੂਲੀ ਧਾਰਾਵਾਂ ਦੇ ਤਹਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਥਾਣੇ ਤੋਂ ਹੀ ਜ਼ਮਾਨਤ ਦੇ ਦਿੱਤੀ ਸੀ। ਜਦਕਿ ਇਹ ਮਾਮਲਾ ਸਿੱਧੇ ਤੌਰ ‘ਤੇ ਸਮਾਜਿਕ ਬੁਰਾਈ ਦੇ ਖਿਲਾਫ ਆਵਾਜ਼ ਚੁੱਕਣ ਵਾਲੇ ਨੌਜਵਾਨ ਦੇ ਕਤਲ ਦਾ ਸੀ।
ਸਿੱਖ ਜਥੇਬੰਦੀਆਂ ਵਲੋਂ ਪਾਏ ਗਏ ਦਬਾਅ ਤੋਂ ਬਾਅਦ ਰਾਤ ਨੂੰ ਪੁਲਿਸ ਨੇ ਥਾਣਾ ਸਫਦਰਜੰਗ ‘ਚ ਦੋਸ਼ੀ ਦੇ ਖਿਲਾਫ਼ ਕਤਲ ਕਰਨ ਦੀ ਧਾਰਾ 302 ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਧਾਰਾ 295-ਏ ‘ਚ ਨਵੀਂ
ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਭਾਜਪਾ ਦੇ ਵਿਧਾਇਕ ਵੀ ਹਨ ਅਤੇ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਕੰਮ ਕਰਦੀ ਹੈ। ਦੂਜੇ ਪਾਸੇ ਪਿਛਲੇ 10 ਸਾਲ ਮਨਜੀਤ ਸਿੰਘ ਜੀ.ਕੇ. ਦੀ ਪਾਰਟੀ ਬਾਦਲ ਦਲ ਪੰਜਾਬ ਦੀ ਸੱਤਾ ‘ਚ ਰਹੀ ਹੈ ਪਰ ਇਸ ਦੌਰਾਨ ਇਨ੍ਹਾਂ ਪੰਜਾਬ ਵਿਚੋਂ ਤੰਬਾਕੂਨੋਸ਼ੀ ਨੂੰ ਬੰਦ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਸਗੋਂ ਤੰਬਾਕੂ ਕੰਪਨੀਆਂ ਨੂੰ ਪੰਜਾਬ ਵਿਚ ਵਧਣ ਫੁੱਲਣ ਦਾ ਮੌਕਾ ਦਿੱਤਾ।

ਸਿੱਖ ਨੌਜਵਾਨਾਂ ‘ਤੇ ਸਿਗਰਟ ਦਾ ਧੂੰਆਂ ਮਾਰਨਾ 
ਹਿੰਦੂ-ਦਹਿਸ਼ਤਗਰਦੀ ਦੀ ਪ੍ਰਤੱਖ ਮਿਸਾਲ: ਮਾਨ
ਫਤਿਹਗੜ੍ਹ ਸਾਹਿਬ/ ਸੱਖ ਸਿਆਸਤ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੀ ਬੀਤੇ ਹਫ਼ਤੇ ਇੱਕ ਭੂਤਰੇ ਸ਼ਰਾਬੀ ਹਿੰਦੂ ਕਾਰ ਸਵਾਰ ਵਲੋਂ ਕੀਤੀ ਹਤਿਆ ਦੀ ਕਰੜੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ‘ਤੇ ਸਿਗਰਟ ਦਾ ਧੂੰਆਂ ਮਾਰਨਾ ਹਿੰਦੂ-ਦਹਿਸ਼ਤਗਰਦੀ ਦੀ ਪ੍ਰਤੱਖ ਮਿਸਾਲ ਹਨ।
ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਸ. ਮਾਨ ਨੇ ਜਾਰੀ ਪ੍ਰੈਸ ਬਿਆਨ ‘ਚ ਕੇਂਦਰ ਦੀ ਹਿੰਦੂਤਵੀ ਹਕੂਮਤ ਦੀ ਬੀ-ਟੀਮ ਕੇਜਰੀਵਾਲ ਨੂੰ ਖ਼ਬਰਦਾਰ ਕੀਤਾ ਕਿ ਰਾਜਧਾਨੀ ਦਿੱਲੀ ‘ਚ ਸਿੱਖ ਕੌਮ ਨਾਲ ਹੋ ਰਹੇ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।
ਸ. ਮਾਨ ਵਲੋਂ ਮੰਗ ਕੀਤੀ ਗਈ ਹੈ ਕਿ ਕੇਂਦਰ ਅਤੇ ਦਿੱਲੀ ਦੋਵੇਂ ਸਰਕਾਰਾਂ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸਿੱਖ ਨੌਜਵਾਨਾਂ ਉੱਤੇ ਗੱਡੀ ਚੜ੍ਹਾ ਕੇ ਕਤਲ ਕਰਨ ਵਾਲੇ ਅਤੇ ਸਿਗਰਟ ਦਾ ਧੂੰਆ ਮੂੰਹ ‘ਤੇ ਮਾਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਹਿੰਦੂ ਬਦਮਾਸ਼ਾਂ ਖਿਲਾਫ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇ।