ਲੈਂਕਰਸ਼ਿਮ ਗੁਰਦੁਆਰਾ ਸਾਹਿਬ ਵਿਖੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸ਼ਰਧਾ ਨਾਲ ਮਨਾਇਆ

ਲੈਂਕਰਸ਼ਿਮ ਗੁਰਦੁਆਰਾ ਸਾਹਿਬ ਵਿਖੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸ਼ਰਧਾ ਨਾਲ ਮਨਾਇਆ

ਲੈਂਕਰਸ਼ਿਮ/ਬਿਊਰੋ ਨਿਊਜ਼ :
ਲੈਂਕਰਸ਼ਿਮ ਗੁਰੂਘਰ ਵਿਖੇ 19 ਅਤੇ 20 ਸਤੰਬਰ ਨੂੰ ‘ਗੁਰੂ ਮਾਨਿਓ ਗ੍ਰੰਥ ਚੇਤਨਾ’ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਜੀ ਖਾਲਸਾ ਢੱਡਰੀਆਂ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ ਅਤੇ ਦੀਵਾਨ ਸਜਾਏ। ਭਾਈ ਰਣਜੀਤ ਸਿੰਘ ਜੀ ਖਾਲਸਾ ਢੱਡਰੀਆਂ ਵਾਲਿਆਂ ਨੇ ਆਪਣੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦਾਂ ਦੀ ਵਿਆਖਿਆ ਕੀਤੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਆ। ਗੁਰੂਘਰ ਵਲੋਂ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ‘ਜਸ ਪੰਜਾਬੀ’ ਚੈਨਲ ‘ਤੇ ਪ੍ਰਸਾਰਤ ਕੀਤਾ ਗਿਆ।
ਗੁਰੂਘਰ ਕਮੇਟੀ ਵਲੋਂ ਸੰਗਤ ਲਈ ਵੱਖਰੀ ਪਾਰਕਿੰਗ ਅਤੇ ਵੈਲੇ ਪਾਰਕਿੰਗ ਦਾ ਬੰਦੋਬਸਤ ਕੀਤਾ ਗਿਆ। ਗੁਰੂਘਰ ਕਮੇਟੀ ਨੇ ਭਾਈ ਰਣਜੀਤ ਸਿੰਘ ਜੀ ਖਾਲਸਾ ਢੱਡਰੀਆਂ ਵਾਲਿਆਂ ਅਤੇ ਸੰਗਤ ਦਾ ਧੰਨਵਾਦ ਕੀਤਾ।