ਸ਼ਹੀਦ ਬੇਅੰਤ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਦਾ ਬਾਬਾ ਬੰਦਾ ਸਿੰਘ ਬਹਾਦਰ ਸੰਸਥਾ ਵੱਲੋਂ ਸਨਮਾਨ

ਸ਼ਹੀਦ ਬੇਅੰਤ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਦਾ ਬਾਬਾ ਬੰਦਾ ਸਿੰਘ ਬਹਾਦਰ ਸੰਸਥਾ ਵੱਲੋਂ ਸਨਮਾਨ

ਨਿਊਯਾਰਕ/ਬਿਊਰੋ ਨਿਊਜ਼:
ਸ਼ਹੀਦ ਭਾਈ ਬੇਅੰਤ ਸਿੰਘ, ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹਮਲੇ ਦਾ ਬਦਲਾ ਲੈਣ ਲਈ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਗੋਲੀਆਂ ਨਾਲ ਉਡਾ ਦਿੱਤਾ ਸੀ, ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਬੀਤੇ ਦਿਨੀਂ ਨਿਊਯਾਰਕ ਵਿਚ ਪਹੁੰਚੇ। ਗੁਰਦੁਆਰਾ ਸੰਤ ਸਾਗਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸੰਸਥਾ ਵੱਲੋਂ ਜਸਵਿੰਦਰ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਟਹਿਲ ਸਿੰਘ, ਸਕੱਤਰ ਰਜਿੰਦਰ ਸਿੰਘ, ਭੁਪਿੰਦਰ ਸਿੰਘ ਬੋਪਾਰਾਇ, ਬਾਬਾ ਸੱਜਣ ਸਿੰਘ ਜੀ, ਸਤਨਾਮ ਸਿੰਘ ਜੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਜਸਵਿੰਦਰ ਸਿੰਘ ਨੇ ਸੰਸਥਾ ਦਾ ਧੰਨਵਾਦ ਕੀਤਾ।