‘ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈਆਂ ਜਾਣ’

‘ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈਆਂ ਜਾਣ’

ਏਜੀਪੀਸੀ ਸਮੇਤ ਪੰਥਕ ਜਥੇਬੰਦੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਬੰਡੂਗਰ ਨੂੰ ਲਿਖਿਆ ਪੱਤਰ
ਫਰੀਮਾਂਟ/ਬਿਊਰੋ ਨਿਊਜ਼:
ਅਮਰੀਕਾ ਦੀਆਂ ਪੰਥਕ ਜਥੇਬੰਦੀਆਂ, ਸਿੱਖ ਸੰਸਥਾਵਾਂ, ਸਿੱਖ ਆਗੂਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਸ੍ਰਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ 1986 ਵਿਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਪੁਲੀਸ ਗੋਲੀਆਂ ਨਾਲ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈਆਂ ਜਾਣ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ), ਵੱਖ ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ, ਪੰਥਕ ਸੰਸਥਾਵਾਂ ਅਤੇ ਸਿੱਖ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਦੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਚਿੱਠੀ ਲਿਖ ਕੇ ਜ਼ੋਰਦਾਰ ਮੰਗ ਕੀਤੀ ਹੈ ਕਿ ਜੋ 2 ਫਰਵਰੀ 1986 ਨੂੰ ਪੰਜਾਬ ਦੇ ਸ਼ਹਿਰ ਨਕੋਦਰ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰੇ ਵਿਚ ਸ੍ਰੀ ਗੁਰੁ ਗਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵੱਲੋਂ ਅਗਨ ਭੇਂਟ ਕਰ ਦਿੱਤੇ ਗਏ ਸਨ ਅਤੇ ਬਾਅਦ ਵਿਚ 4 ਫਰਵਰੀ 1986 ਨੂੰ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿਚ 4 ਸਿੰਘ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈਆਂ ਜਾਣ।
ਸ਼ਹੀਦ ਭਾਈ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਵੀ ਚਿੱਠੀ ‘ਚ ਲਿਖਿਆ ਕਿ ਸਿੱਖ ਧਰਮ ਵਿਚ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਉਪਰ ਕੁਝ ਵੀ ਨਹੀਂ। ਇਸ ਲਈ ਇਕ ਸਿੱਖ ਲਈ ਗੁਰੂ ਦਾ ਸਤਿਕਾਰ ਆਪਣੀ ਜਾਨ ਤੋਂ ਵੀ ਉਪਰ ਹੈ।
ਇਸ ਦੌਰਾਨ ਸ੍ਰਕਮੇਟੀ ਪ੍ਰਧਾਨ ਦਾ ਧਿਆਨ 2 ਫਰਵਰੀ 2011 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕਰਵਾਏ ਸਮਾਗਮ ਦੌਰਾਨ ਗਿਆਨੀ ਗੁਰਚਰਨ ਸਿੰਘ ਵੱਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਿਮੰਦਰ ਸਿੰਘ ਦੌਰਾਨ ਗਿਆਨੀ ਗੁਰਬਚਨ ਸਿੰਘ ਵੱਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਿਮੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਨ ਸਿੰਘ ਰਾਜੋਵਾਲ- ਗੋਰਸੀਆਂ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਗਿਆ ਸੀ।
ਗਿਆਨੀ ਗੁਰਬਚਨ ਸਿੰਘ ਨੇ ਸ੍ਰਕਮੇਟੀ ਨੂੰ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਲਈ ਸ੍ਰਕਮੇਟੀ ਨੂੰ ਹਿਦਾਇਤ ਕੀਤੀ ਸੀ। ਪਰ ਸ੍ਰਕਮੇਟੀ ਅਜੇ ਤੱਕ ਕੇਂਦਰੀ ਅਜਾਇਬ ਘਰ ਵਿਚ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਨਹੀਂ ਲਗਾ ਸਕੀ।
ਸਿੱਖ ਜਥੇਬੰਦੀਆਂ ਨੇ ਸ੍ਰਕਮੇਟੀ ਪ੍ਰਧਾਨ ਨੂੰ ਚੇਤਾ ਕਰਾਇਆ ਹੈ ਕਿ 32 ਸਾਲ ਪਹਿਲਾਂ ਹੋਏ ਇਸ ਸ਼ਹੀਦੀ ਸਾਕੇ ਦੀ ਅੱਗ ਅਜੇ ਵੀ ਸਿੱਖਾਂ ਦੇ ਦਿਲਾਂ ਵਿਚ ਬਲ ਰਹੀ ਹੈ ਅਤੇ ਸ਼ਹੀਦ ਸਿੰਘਾਂ ਦੇ ਪਰਿਵਾਰ ਇਨ੍ਹਾਂ ਨਾ ਭਰਨ ਵਾਲੇ ਜ਼ਖਮਾਂ ਦੀ ਪੀੜ ਨੂੰ ਨਿਰੰਤਰ ਆਪਣੇ ਅੰਦਰ ਸਮੋਈ ਬੈਠੇ ਹਨ।
ਚਿੱਠੀ ‘ਚ ਸ਼ਹੀਦ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਸ੍ਰਕਮੇਟੀ ਪ੍ਰਧਾਨ ਦੇ ਉਚੇਚਾ ਧਿਆਨ ਵਿੱਚ ਲਿਆਉਂਦਿਆਂ ਕਿਹਾ ਹੈ ਕਿ ਇਨ੍ਹਾਂ ਸਿੰਘਾਂ ਦੀ ਆ ਰਹੀ ਬਰਸੀ ‘ਤੇ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਲਈ ਦੀ ਕ੍ਰਿਪਾਲਤਾ ਕੀਤੀ ਜਾਵੇ।