ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ

ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ

ਫਰੀਮੌਂਟ/ਬਿਊਰੋ ਨਿਊਜ਼:
ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਸ਼ਰਧਾ ਅਤੇ ਖਾਲਸਾਈ ਸ਼ਾਨ ਨਾਲ ਮਨਾਉਣ ਵਾਸਤੇ ਦੂਜਾ ਸਮਾਗਮ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਹੋਇਆ, ਜਿੱਥੇ ਸੰਗਤਾਂ ਦੇ ਵੱਡੇ ਇਕੱਠ ਵਿੱਚ ਬੁਲਾਰਿਆਂ ਨੇ ਸ਼ਹੀਦਾਂ ਦੇ ਜੀਵਨ, ਪਰਿਵਾਰਾਂ ਦੇ ਸੰਘਰਸ਼ ਅਤੇ ਮੌਜੂਦਾ ਹਾਲਾਤ ਬਾਰੇ ਚਾਨਣਾ ਪਾਇਆ।
ਗਿਆਨੀ ਗੁਰਭੇਜ ਸਿੰਘ ਨੇ ਕਥਾ ਰਾਹੀਂ ਆਪਣੇ ਵਿਚਾਰ ਸਰਵਣ ਕਰਵਾਏ।
ਵਾਸ਼ਿੰਗਟਨ ਡੀ. ਸੀ. ਤੋਂ ਉਚੇਚੇ ਪੁੱਜੇ ਡਾ. ਅਮਰਜੀਤ ਸਿੰਘ ਨੇ ਸਾਕਾ ਨਕੋਦਰ ਤੋਂ ਲੈ ਕੇ ਹੁਣ ਤੱਕ ਹੋਈ ਸਿੱਖਾਂ ਦੀ ਅਧੋਗਤੀ ਨੂੰ ਆਪਣੀ ਤਕਰੀਰ ਵਿੱਚ ਪੇਸ਼ ਕੀਤਾ। ਪ੍ਰਬੰਧਕ ਕਮੇਟੀ ਵਲੋਂ ਸਾਕਾ ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਲੰਗਰ ਹਾਲ ਵਿੱਚ ਲਗਾਉਣ ਦੇ ਨਾਲ ਸ਼ਹੀਦ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸੰਗਤ ਵਲੋਂ ਸ਼ਹੀਦ ਪਰਿਵਾਰਾਂ ਨਾਲ ਬੇਹੱਦ ਅਪਣੱਤ ਦਾ ਇਜ਼ਹਾਰ ਕੀਤਾ ਗਿਆ ਅਤੇ ਸਿੰਘਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪਰਿਵਾਰਾਂ ਦੇ ਹੌਂਸਲੇ ਦੀ ਦਾਦ ਦਿੱਤੀ ਗਈ।