ਕੈਪਟਨ ਦੀ ਜਿੱਤ ‘ਤੇ ਇੰਡੀਅਨ ਨੈਸ਼ਨਲ ਓਵਰਸੀਜ਼ ਕਾਂਗਰਸ, ਅਮਰੀਕਾ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਕੈਪਟਨ ਦੀ ਜਿੱਤ ‘ਤੇ ਇੰਡੀਅਨ ਨੈਸ਼ਨਲ ਓਵਰਸੀਜ਼ ਕਾਂਗਰਸ, ਅਮਰੀਕਾ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਨਿਊ ਯਾਰਕ/ਬਿਊਰੋ ਨਿਊਜ਼ :
ਇੰਡੀਅਨ ਨੈਸ਼ਨਲ ਓਵਰਸੀਜ਼ ਕਾਂਗਰਸ, ਅਮਰੀਕਾ ਨੇ ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਲੋਂ ਹਾਸਲ 77 ਸੀਟਾਂ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਇਸ ਸਬੰਧੀ ਇਥੇ ਹੋਈ ਇਕੱਤਰਾ ਵਿਚ ਸੰਸਥਾ ਦੇ ਜਨਰਲ ਸਕੱਤਰ ਹਰਬਚਨ ਸਿੰਘ ਨੇ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਲਈ ਜ਼ਿੰਦਾਬਾਦ ਦੇ ਨਾਅਰੇ ਲਾਏ। ਉਨ੍ਹਾਂ ਹਾਲ ਵਿਚ ਇਕੱਤਰ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸੀਨੀਅਰ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ। ਸੰਸਥਾ ਦੇ ਪ੍ਰਧਾਨ ਮੋਹਿੰਦਰ ਸਿੰਘ ਗਿਲਜੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਸਬੰਧ ਵਿਚ ਪੰਜਾਬ ਦੌਰੇ ‘ਤੇ ਹਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਗਿੱਲ, ਕਰਮਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਨਵਾਂਸ਼ਹਿਰ ਨੇ ਵੀ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਮਰੀਕਾ ਦੌਰੇ ਦੌਰਾਨ ਸੰਸਥਾ ਅਤੇ ਕਾਂਗਰਸ ਸਮਰਥਕਾਂ ਪੂਰਾ ਉਤਸ਼ਾਹ ਦਿਖਾਇਆ ਸੀ। ਇਸ ਮੌਕੇ ਕੁਲਬੀਰ ਸਿੰਘ, ਜਗੀਰ ਸਿੰਘ, ਪਿਆਰਾ ਸਿੰਘ ਬਰਨਾਲਾ, ਹਰਮਿੰਦਰ ਸਿੰਘ ਪਾਨਮ, ਮਲਾਨੀ ਸਿੰਘ ਸ਼ਾਹ, ਹੈਰੀ ਸਿੰਘ, ਜਯਾ ਸੁੰਦਰਮ, ਜੌਹਨ ਜੌਸਫ਼, ਬਲਦੇਵ ਸਿੰਘ, ਰਜੇਸ਼ ਅਲਾਦਾਦ, ਲੈਲਾ ਮੈਰੇਟ, ਸ਼ੰਗਾਰਾ ਸਿੰਘ ਰਾਣਾ ਤੇ ਦਵਿੰਦਰ ਵੋਹਰਾ ਨੇ ਵੀ ਸੰਬੋਧਨ ਕੀਤਾ।