ਗੁਰਦੁਆਰਾ ਬਰਾਡਸ਼ਾਹ ਰੋਡ ਸੈਕਰਾਮੈਂਟੋ ਵਿਖੇ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਕਥਾ

ਗੁਰਦੁਆਰਾ ਬਰਾਡਸ਼ਾਹ ਰੋਡ ਸੈਕਰਾਮੈਂਟੋ ਵਿਖੇ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਕਥਾ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ:
ਸਿੱਖ ਪੰਥ ਦੇ ਮਹਾਨ ਕਥਾਕਾਰ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਗੁਰਦੁਆਰਾ ਬਰਾਡਸ਼ਾਹ ਰੋਡ ਸੈਕਰਾਮੈਂਟੋ ਵਿਖੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਵਿਸ਼ੇਸ਼ ਤੌਰ ਉਤੇ ਲਾਵਾਂ ਦੇ ਪਾਠ ਤੇ ਕਥਾ ਕੀਤੀ। ਸੰਗਤਾਂ ਨੇ ਭਾਈ ਪਿੰਦਰਪਾਲ ਸਿੰਘ ਜੀ ਦੀ ਕਥਾ ਲਗਾਤਾਰ ਸਰਵਣ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਜਾ ਰਹੀ ਨਵੀਂ ਇਮਾਰਤ ਬਾਰੇ ਦੱਸਿਆ ਤੇ ਗੁਰੂ ਘਰ ਲਈ ਇਸ ਬਣ ਰਹੀ ਨਵੀਂ ਇਮਾਰਤ ਲਈ ਦਿਲ ਖੋਲ੍ਹ ਕੇ ਦਾਨ ਕਰਨ ਲਈ ਸੰਗਤਾਂ ਨੂੰ ਅਪੀਲ ਵੀ ਕੀਤੀ ਗਈ।  ਵੱਖ ਵੱਖ ਦਾਨੀਆਂ, ਜਿਨ੍ਹਾਂ ਨੇ ਗੁਰੂ ਘਰ ਲਈ ਮਾਲੀ ਮਦਦ ਕੀਤੀ, ਦਾ ਧੰਨਵਾਦ ਵੀ ਕੀਤਾ ਗਿਆ। ਨਵੀਂ ਬਣ ਰਹੀ ਇਮਾਰਤ ਦਾ ਕਾਰਜ ਜੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ।