ਲੈਂਕਰਸ਼ਿਮ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ

ਲੈਂਕਰਸ਼ਿਮ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ

ਲਾਸ ਏਂਜਲਸ/ਬਿਊਰੋ ਨਿਊਜ਼:
ਲੈਂਕਸਰਸ਼ਿਮ ਗੁਰੂਘਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ 18 ਜੂਨ ਨੂੰ ਬਹੁਤ ਭਾਵਨਾਤਮਿਕ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਪ੍ਰਸਿੱਧ ਰਾਗੀ ਅਤੇ ਕਥਾ ਵਾਚਕਾਂ ਨੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਗਵਾਈ। ਪ੍ਰੋਗਰਾਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋ ਹੋਈ. ਉਪਰੰਤ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਹੋਈ ਉਪਰੰਤ ਭਾਈ ਗੁਰਮੀਤ ਸਿੰਘ ਮੀਤ ਰੁਦਰਪੁਰ ਵਾਲਿਆਂ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਤੋਂ ਬਾਅਦ ਬਾਬਾ ਸੁਰਜੀਤ ਸਿੰਘ ਜੀ ਨੇ ਕਥਾ ਵਿਚਾਰਾਂ ਰਾਹੀਂ ਬਹੁਤ ਹੀ ਭਾਵਨਾਤਮਿਕ ਤੌਰ ਤੇ ਜੁੜ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਥਾ ਸੰਗਤਾਂ ਨੂੰ ਸੁਣਾਈ। ਉਪਰੰਤ ਹਜੂਰੀ ਰਾਗੀ ਭਾਈ ਜਤਿੰਦਰ ਸਿੰਘ ਜੋਤ ਜੀ ਨੇ ਆਪਣੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਦਾ ਮਨ ਮੋਹ ਲਿਆ। ਮਿਥੇ ਪ੍ਰੋਗਰਾਮ ਅਨੁਸਾਰ ਸੰਤ ਬਾਬਾ ਸਰੂਪ ਸਿੰਘ ਜੀ ਨੇ ਦੀਵਾਨ ਸਜਾਏ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਜੀਵਨ ਤੇ ਚਲਣ ਦੀ ਸੇਦ ਦਿੱਤੀ ਅਤੇ ਉਨ੍ਹਾਂ ਨੇ ਇਸ ਹਫ਼ਤਾਵਾਰੀ ਪ੍ਰੋਗਰਾਮ ਦਾ ਭੋਗ ਪਾਇਆ। ਜ਼ਿਕਰਯੋਗ ਹੈ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਬੀਬੀਆਂ ਵੱਲੋਂ 21 ਦਿਨ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਭੋਗ ਪਾਇਆ ਗਿਆ।
ਇਸ ਸਮਾਗਮ ਵਿਚ ਸਟੇਜ ਦੀ ਸੇਵਾ ਮੌਜੂਦਾ ਪ੍ਰਧਾਨ ਗੁਰਚਰਨ ਸਿੰਘ ਬੈਂਸ ਜੀ ਨੇ ਨਿਭਾਈ ਅਤੇ ਉਨ੍ਹਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਦੀ ਸਾਰੀ ਸੇਵਾ ਗੁਰਦਿਆਲ ਸਿੰਘ ਜੀ ਰੰਧਾਵਾ ਅਤੇ ਨਿਤਨੇਮ ਸੰਗਤ ਅਤੇ ਲਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ। ਅੰਤ ਵਿਚ ਸੰਤ ਸਰੂਪ ਸਿੰਘ ਜੀ ਨੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ।