ਸੱਜਣ ਕੁਮਾਰ ਹੀ ਕਾਤਲ ਭੀੜਾਂ ਦੀ ਅਗਵਾਈ ਕਰ ਰਿਹਾ ਸੀ: ਗਵਾਹ ਜੋਗਿੰਦਰ ਸਿੰਘ

ਸੱਜਣ ਕੁਮਾਰ ਹੀ ਕਾਤਲ ਭੀੜਾਂ ਦੀ ਅਗਵਾਈ ਕਰ ਰਿਹਾ ਸੀ: ਗਵਾਹ ਜੋਗਿੰਦਰ ਸਿੰਘ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ 'ਚ ਗਵਾਹੀਆਂ ਦੌਰਾਨ ਗਵਾਹ ਜੋਗਿੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਹ ਚੰਗੀ ਤਰ੍ਹਾਂ ਪਛਾਣਦਾ ਹੈ ਤੇ ਇਹ ਹੀ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕਰ ਰਿਹਾ ਸੀ।
ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕਰਨ ਦੇ ਦੋਸ਼ 'ਚ ਉਮਰ ਕੈਦ ਦੀ ਸਜ਼ਾ ਅਧੀਨ ਤਿਹਾੜ ਜੇਲ੍ਹ 'ਚ ਬੰਦ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਵਕੀਲ ਵੱਲੋਂ ਸੁਲਤਾਨਪੁਰੀ ਇਲਾਕੇ ਵਿੱਚ ਹੋਏ ਕਤਲ ਮਾਮਲਿਆਂ 'ਚ ਜੋਗਿੰਦਰ ਸਿੰਘ ਤੋਂ ਸਵਾਲ ਪੁੱਛੇ ਜਾ ਰਹੇ ਸਨ। 
ਇਸ ਮਾਮਲੇ 'ਚ ਅਗਲੀ ਪੇਸ਼ੀ 30 ਜਨਵਰੀ ਨੂੰ ਨਿਯਤ ਕੀਤੀ ਗਈ ਹੈ। ਅੱਜ ਦੀ ਪੇਸ਼ੀ ਦੌਰਾਨ ਇਸ ਮਾਮਲੇ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।