ਡੋਨਾਲਡ ਟਰੰਪ ਰਾਸ਼ਟਰਪਤੀ ਦੀ ਅਗਲੀ ਚੋਣ ਵੀ ਲੜਨਗੇ

ਡੋਨਾਲਡ ਟਰੰਪ ਰਾਸ਼ਟਰਪਤੀ ਦੀ ਅਗਲੀ ਚੋਣ ਵੀ ਲੜਨਗੇ

ਲੰਡਨ/ਬਿਊਰੋ ਨਿਊਜ਼ :
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸਾਲ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨਗੇ। ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਯੂਕੇ. ਦੀ ਇਕ ਅਖ਼ਬਾਰ ਨੂੰ ਦਿੱਤੀ ਇੰਟਰਵਿਊ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਮੈਨੂੰ ਚਾਹੁੰਦਾ ਹੈ ਅਤੇ ਡੈਮੋਕ੍ਰੇਟਿਕ ਪਾਰਟੀ ਦਾ ਕੋਈ ਵੀ ਉਮੀਦਵਾਰ ਉਨ੍ਹਾਂ ਨੂੰ ਹਰਾ ਨਹੀਂ ਸਕਦਾ। ਇਕ ਸਵਾਲ ਦੇ ਜਵਾਬ ਵਿਚ ਟਰੰਪ ਨੇ ਕਿਹਾ ਕਿ ਉਹ ਪੂਰਾ ਇਰਾਦਾ ਰੱਖਦਾ ਹੈ ਤੇ ਅਜਿਹਾ ਲਗਦਾ ਹੈ ਕਿ ਜਿਵੇਂ ਹਰ ਕੋਈ ਮੈਨੂੰ ਹੀ ਚਾਹੁੰਦਾ ਹੈ।
ਜ਼ਿਕਰਯੋਗ ਹੈ ਕਿ ਟਰੰਪ ਸਾਲ 2016 ‘ਚ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਸਨ, ਜਿਨ੍ਹਾਂ ਦਾ 2020 ‘ਚ ਕਾਰਜਕਾਲ ਪੂਰਾ ਹੋ ਰਿਹਾ ਹੈ।