ਮੁੱਖ ਮੰਤਰੀ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਸਾਰੇ ਰੁਝੇਵੇਂ ਰੱਦ

ਮੁੱਖ ਮੰਤਰੀ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਸਾਰੇ ਰੁਝੇਵੇਂ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼:
ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਨੂੰ ਆਪਣੀ ਸਿਹਤ ਠੀਕ ਨਾ ਹੋਣ ਕਰਕੇ ਆਪਣੇ ਪਹਿਲੇ ਨਿਰਧਾਰਤ ਸਾਰੇ ਰੁਝੇਵੇਂ ਤੇ ਮੀਟਿੰਗਾਂ ਰੱਦ ਕਰ ਦਿੱਤੀਆਂ ।  ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਡਾਕਟਰਾਂ ਵੱਲੋਂ ਸ. ਬਾਦਲ ਦਾ ਮੁਆਇਨਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਰਾਮ ਕਰਨ ਤੇ ਸਫਰ ਨਾ ਕਰਨ ਦੀ ਸਲਾਹ ਦਿੱਤੀ ।
ਵਰਨਣਯੋਗ ਹੈ ਕਿ ਸ. ਬਾਦਲ ਨੇ ਆਰ.ਐਸ.ਐਸ. ਦੇ ਆਗੂ ਬਿਝਗੇਡੀਅਰ ਜਗਦੀਸ਼ ਗਗਨੇਜਾ ਦੀ ‘ਰਸਮ ਪਗੜੀ’ ‘ਚ ਸ਼ਾਮਿਲ ਹੋਣ ਲਈ ਜਲੰਧਰ ਜਾਣਾ ਸੀ, ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਉਨ੍ਹਾਂ ਆਖਰੀ ਮੌਕੇ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ।