ਕਿਰਪਾਲ ਸਿੰਘ ਬਡੂੰਗਰ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ

ਕਿਰਪਾਲ ਸਿੰਘ ਬਡੂੰਗਰ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਪ੍ਰੋ. ਬੰਡੂਗਰ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਥਾਂ ਲੈਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੰਡੂਗਰ 2002 ਵਿੱਚ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਪ੍ਰੋਫੈਸਰ ਬੰਡਗੂਰ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ। ਯਾਦ ਰਹੇ ਕਿ ਕਮੇਟੀ ਦੇ ਪ੍ਰਧਾਨ ਦੀ ਚੋਣ ਛੇ ਸਾਲਾਂ ਬਾਅਦ ਹੋਈ ਹੈ।
ਇਸ ਦੇ ਨਾਲ ਹੀ ਕਮੇਟੀ ਦੀ 12 ਮੈਂਬਰੀ ਕਾਰਜਕਾਰਨੀ ਦਾ ਵੀ ਐਲਾਨ ਕਰ ਦਿੱਤਾ ਗਿਆ। ਇਸ ਅਨੁਸਾਰ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਸੀਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਬਲਦੇਵ ਸਿੰਘ ਕਿਆਂਪੁਰ ਮੀਤ ਪ੍ਰਧਾਨ ਐਲਾਨੇ ਗਏ ਹਨ।