ਵੋਟ ਸਿਆਸਤ : ਰਾਹੁਲ ਗਾਂਧੀ ਨੇ ਡੇਰਾ ਬਿਆਸ ਦਾ ਕੀਤਾ ਦੌਰਾ

ਸਤਿਸੰਗ ਸੁਣਿਆ, ਤਿੰਨ ਡੰਗ ਦੀ ਰੋਟੀ ਵੀ ਡੇਰਾ ਮੁਖੀ ਨਾਲ ਖਾਧੀ
ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਮਰਥਨ ਪ੍ਰਾਪਤ ਕਰਨ ਦੇ ਮੰਤਵ ਨਾਲ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਡੇਰਾ ਬਿਆਸ ਦਾ ਦੌਰਾ ਕੀਤਾ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।
ਰਾਹੁਲ ਗਾਂਧੀ ਵਿਸ਼ੇਸ਼ ਜਹਾਜ਼ ਰਾਹੀਂ ਡੇਰਾ ਬਿਆਸ ਪੁੱਜੇ ਸਨ। ਉਨ੍ਹਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਡੇਰੇ ਵਿੱਚ ਪੁੱਜੇ ਹੋਏ ਸਨ। ਦੋਵਾਂ ਆਗੂਆਂ ਨੇ ਤਿੰਨ ਡੰਗ ਦੀ ਰੋਟੀ ਡੇਰਾ ਮੁਖੀ ਨਾਲ ਖਾਧੀ। ਇਸ ਦੌਰਾਨ ਤਿੰਨਾਂ ਵਿਚਾਲੇ ਗੱਲਬਾਤ ਵੀ ਹੋਈ। ਇਸ ਦੌਰਾਨ ਸਵੇਰੇ ਸਤਿਸੰਗ ਵੇਲੇ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਆਮ ਸ਼ਰਧਾਲੂਆਂ ਵਾਂਗ ਸਤਿਸੰਗ ਵਿੱਚ ਸ਼ਾਮਲ ਹੋਏ ਅਤੇ ਲਗਭਗ ਇਕ ਘੰਟਾ ਪ੍ਰਵਚਨ ਸੁਣੇ। ਮਗਰੋਂ ਡੇਰਾ ਮੁਖੀ ਬਾਬਾ ਢਿੱਲੋਂ ਨੇ ਆਪਣੀ ਕਾਰ ਵਿੱਚ ਰਾਹੁਲ ਗਾਂਧੀ ਨੂੰ ਡੇਰਾ ਦਿਖਾਇਆ। ਉਹ ਦੋਵੇਂ ਲਗਭਗ ਇਕ ਘੰਟਾ ਇਕੱਠੇ ਰਹੇ। ਇਸ ਦੌਰਾਨ ਦੋਵਾਂ ਵਿਚਾਲੇ ਹੋਈ ਗੱਲਬਾਤ ਬਾਰੇ ਕੋਈ ਵੇਰਵੇ ਨਹੀਂ ਮਿਲੇ ਪਰ ਚੋਣਾਂ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਅਹਿਮ ਦੱਸਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਡੇਰਾ ਸਮਰਥਕਾਂ ਦਾ ਸਮਰਥਨ ਹਾਸਲ ਕਰਨ ਲਈ ਸੀ। ਸਵੇਰ ਵੇਲੇ ਕਈ ਹੋਰ ਕਾਂਗਰਸੀ ਆਗੂ ਵੀ ਡੇਰੇ ਵਿੱਚ ਪੁੱਜੇ ਹੋਏ ਸਨ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਦੁਪਹਿਰ ਸਮੇਂ ਵਾਪਸੀ ਵੇਲੇ ਰਾਹੁਲ ਗਾਂਧੀ ਨੇ ਆਖਿਆ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਉਨ੍ਹਾਂ ਦਾ ਪਰਿਵਾਰ ਪਿਛਲੇ ਚਾਰ ਦਹਾਕਿਆਂ ਤੋਂ ਡੇਰਾ ਬਿਆਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਵੀ ਡੇਰਾ ਬਿਆਸ ਆਉਂਦੇ ਰਹੇ ਹਨ। ਉਹ ਖ਼ੁਦ ਵੀ ਦੂਜੀ ਵਾਰ ਡੇਰਾ ਬਿਆਸ ਪੁੱਜੇ ਹਨ। ਉਨ੍ਹਾਂ ਆਖਿਆ ਕਿ ਇੱਥੇ ਆ ਕੇ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਕੇ ਮਨ ਨੂੰ ਸਕੂਨ ਮਿਲਿਆ ਹੈ। ਡੇਰੇ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਆਖਿਆ ਕਿ ਇਥੋਂ ਦੀ ਸਫ਼ਾਈ ਤੇ ਅਨੁਸ਼ਾਸਨ ਸ਼ਲਾਘਾਯੋਗ ਹੈ।
ਦੱਸਣਯੋਗ ਹੈ ਕਿ  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਤੋਂ ਪਹਿਲਾਂ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਿਛਲੇ ਦਿਨੀਂ ਡੇਰਾ ਮੁਖੀ ਨਾਲ ਮੁਲਾਕਾਤ ਕਰ ਚੁੱਕੇ ਹਨ।ਸਤਿਸੰਗ ਸੁਣਿਆ, ਤਿੰਨ ਡੰਗ ਦੀ ਰੋਟੀ ਵੀ ਡੇਰਾ ਮੁਖੀ ਨਾਲ ਖਾਧੀ
ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਮਰਥਨ ਪ੍ਰਾਪਤ ਕਰਨ ਦੇ ਮੰਤਵ ਨਾਲ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਡੇਰਾ ਬਿਆਸ ਦਾ ਦੌਰਾ ਕੀਤਾ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।
ਰਾਹੁਲ ਗਾਂਧੀ ਵਿਸ਼ੇਸ਼ ਜਹਾਜ਼ ਰਾਹੀਂ ਡੇਰਾ ਬਿਆਸ ਪੁੱਜੇ ਸਨ। ਉਨ੍ਹਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਡੇਰੇ ਵਿੱਚ ਪੁੱਜੇ ਹੋਏ ਸਨ। ਦੋਵਾਂ ਆਗੂਆਂ ਨੇ ਤਿੰਨ ਡੰਗ ਦੀ ਰੋਟੀ ਡੇਰਾ ਮੁਖੀ ਨਾਲ ਖਾਧੀ। ਇਸ ਦੌਰਾਨ ਤਿੰਨਾਂ ਵਿਚਾਲੇ ਗੱਲਬਾਤ ਵੀ ਹੋਈ। ਇਸ ਦੌਰਾਨ ਸਵੇਰੇ ਸਤਿਸੰਗ ਵੇਲੇ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਆਮ ਸ਼ਰਧਾਲੂਆਂ ਵਾਂਗ ਸਤਿਸੰਗ ਵਿੱਚ ਸ਼ਾਮਲ ਹੋਏ ਅਤੇ ਲਗਭਗ ਇਕ ਘੰਟਾ ਪ੍ਰਵਚਨ ਸੁਣੇ। ਮਗਰੋਂ ਡੇਰਾ ਮੁਖੀ ਬਾਬਾ ਢਿੱਲੋਂ ਨੇ ਆਪਣੀ ਕਾਰ ਵਿੱਚ ਰਾਹੁਲ ਗਾਂਧੀ ਨੂੰ ਡੇਰਾ ਦਿਖਾਇਆ। ਉਹ ਦੋਵੇਂ ਲਗਭਗ ਇਕ ਘੰਟਾ ਇਕੱਠੇ ਰਹੇ। ਇਸ ਦੌਰਾਨ ਦੋਵਾਂ ਵਿਚਾਲੇ ਹੋਈ ਗੱਲਬਾਤ ਬਾਰੇ ਕੋਈ ਵੇਰਵੇ ਨਹੀਂ ਮਿਲੇ ਪਰ ਚੋਣਾਂ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਅਹਿਮ ਦੱਸਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਡੇਰਾ ਸਮਰਥਕਾਂ ਦਾ ਸਮਰਥਨ ਹਾਸਲ ਕਰਨ ਲਈ ਸੀ। ਸਵੇਰ ਵੇਲੇ ਕਈ ਹੋਰ ਕਾਂਗਰਸੀ ਆਗੂ ਵੀ ਡੇਰੇ ਵਿੱਚ ਪੁੱਜੇ ਹੋਏ ਸਨ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਦੁਪਹਿਰ ਸਮੇਂ ਵਾਪਸੀ ਵੇਲੇ ਰਾਹੁਲ ਗਾਂਧੀ ਨੇ ਆਖਿਆ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਉਨ੍ਹਾਂ ਦਾ ਪਰਿਵਾਰ ਪਿਛਲੇ ਚਾਰ ਦਹਾਕਿਆਂ ਤੋਂ ਡੇਰਾ ਬਿਆਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਵੀ ਡੇਰਾ ਬਿਆਸ ਆਉਂਦੇ ਰਹੇ ਹਨ। ਉਹ ਖ਼ੁਦ ਵੀ ਦੂਜੀ ਵਾਰ ਡੇਰਾ ਬਿਆਸ ਪੁੱਜੇ ਹਨ। ਉਨ੍ਹਾਂ ਆਖਿਆ ਕਿ ਇੱਥੇ ਆ ਕੇ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਕੇ ਮਨ ਨੂੰ ਸਕੂਨ ਮਿਲਿਆ ਹੈ। ਡੇਰੇ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਆਖਿਆ ਕਿ ਇਥੋਂ ਦੀ ਸਫ਼ਾਈ ਤੇ ਅਨੁਸ਼ਾਸਨ ਸ਼ਲਾਘਾਯੋਗ ਹੈ।
ਦੱਸਣਯੋਗ ਹੈ ਕਿ  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਤੋਂ ਪਹਿਲਾਂ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਿਛਲੇ ਦਿਨੀਂ ਡੇਰਾ ਮੁਖੀ ਨਾਲ ਮੁਲਾਕਾਤ ਕਰ ਚੁੱਕੇ ਹਨ।