ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ

ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ

ਕੈਪਸ਼ਨ-ਬੀਬੀ ਸਤਵੰਤ ਕੌਰ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਕੂਲਾਂ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਪ੍ਰਬੰਧਕੀ ਅਮਲੇ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਬੀਬੀ ਸਤਵੰਤ ਕੌਰ ਨੂੰ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ ਕੀਤਾ ਹੈ।
ਬੀਬੀ ਸਤਵੰਤ ਕੌਰ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਪੁੱਤਰੀ ਹੈ।
ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਪ੍ਰੋ. ਬਡੂੰਗਰ ਨੇ ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਵਿੱਦਿਆ ਦਾ ਨਿਯੁਕਤੀ ਪੱਤਰ ਸੌਂਪਿਆ। ਬੀਬੀ ਸਤਵੰਤ ਕੌਰ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਤਰਨ ਤਾਰਨ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦਾ ਸਮੁੱਚਾ ਕੰਮਕਾਜ ਦੇਖਣਗੇ।