ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸਾਦਗੀ ਨਾਲ ਮਨਾਉਣ ਦੀ ਅਪੀਲ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸਾਦਗੀ ਨਾਲ ਮਨਾਉਣ ਦੀ ਅਪੀਲ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ 25 ਤੋਂ 27 ਦਸੰਬਰ ਤੱਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ  ਦਾ ਸ਼ਹੀਦੀ ਦਿਹਾੜਾ ਸਾਦਗੀ ਅਤੇ ਪ੍ਰੰਪਰਾਗਤ ਢੰਗ ਨਾਲ ਮਨਾਇਆ ਜਾਵੇ।
ਉਨ੍ਹਾਂ ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਜੋੜ ਮੇਲ ਦੌਰਾਨ ਲੰਗਰ ਦੀ ਸੇਵਾ ਕਰਨ ਵਾਲੀਆਂ ਸਮੂਹ ਸੇਵਾ-ਸੁਸਾਇਟੀਆਂ, ਕਾਰ ਸੇਵਾ ਕਰਨ ਵਾਲੇ ਮਹਾਂਪੁਰਸ਼ਾਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹੀਦੀ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਲੰਗਰ ਵਿੱਚ ਮਿੱਠੇ ਪਦਾਰਥ ਅਤੇ ਮਠਿਆਈਆਂ ਨਾ ਬਣਾਉਣ। ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਆਪਣੇ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਤਾਂ ਜੋ ਉਹ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੁੜ ਸਕਣ।