ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਦਿਲਗੀਰ ਕਾਰਵਾਈ ਲਈ ਅਕਾਲ ਤਖ਼ਤ ਨੂੰ ਪੱਤਰ ਲਿਖਿਆ

ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਦਿਲਗੀਰ ਕਾਰਵਾਈ ਲਈ ਅਕਾਲ ਤਖ਼ਤ ਨੂੰ ਪੱਤਰ ਲਿਖਿਆ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸਿੱਖ ਵਿਦਵਾਨ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਇੱਕ ਵੀਡੀਓ ਰਾਹੀਂ ਸਿੱਖ ਇਤਿਹਾਸ ਸਬੰਧੀ ਕੀਤੀਆਂ ਵਿਵਾਦਿਤ ਟਿੱਪਣੀਆਂ ਦਾ ਮਾਮਲਾ ਨਸ਼ਰ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧ ਵਿੱਚ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਨੂੰ ਪੱਤਰ ਲਿਖਿਆ ਹੈ। ਇਸ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਅਗਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਗਈ ਇੱਕ ਵੀਡੀਓ ਰਾਹੀਂ ਦਸਮ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਕੋਲ ਗ੍ਰਿਫ਼ਤਾਰ ਕਰਵਾਉਣ ਵਾਲੇ ਗੰਗੂ ਨੂੰ ਨਿਰਦੋਸ਼ ਦੱਸਿਆ ਗਿਆ ਸੀ। ਇਸੇ ਤਰ੍ਹਾਂ ਟੋਡਰ ਮੱਲ ਦੀ ਥਾਂ ਉਸ ਦੇ ਪਰਿਵਾਰ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸਸਕਾਰ ਕਰਨ ਦੀ ਗੱਲ ਆਖੀ ਗਈ ਸੀ। ਇਸੇ ਤਰ੍ਹਾਂ ਮੋਤੀ ਰਾਮ ਮਹਿਰਾ ਵੱਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਦੁੱਧ ਪਿਲਾਉਣ ‘ਤੇ ਸ਼ੱਕ ਪ੍ਰਗਟ ਕੀਤਾ ਗਿਆ ਸੀ। ਉਸ ਦੇ ਇਸ ਬਿਆਨ ਤੋਂ ਬਾਅਦ ਸਿੱਖ ਕੌਮ ਵਿੱਚ ਰੋਸ ਹੈ