ਸੰਤ ਭਿੰਡਰਾਂ ਵਾਲੇ ਦਾ ਪੁਤਲਾ ਸਾੜਨ ਦੀ ਧਮਕੀ ਦੇਣ ਵਾਲੇ ਖਿਲਾਫ ਕੇਸ ਦਰਜ

ਸੰਤ ਭਿੰਡਰਾਂ ਵਾਲੇ ਦਾ ਪੁਤਲਾ ਸਾੜਨ ਦੀ ਧਮਕੀ ਦੇਣ ਵਾਲੇ ਖਿਲਾਫ ਕੇਸ ਦਰਜ

ਮੋਗਾ/ਬਿਊਰੋ ਨਿਊਜ਼ :
ਮੋਗਾ ਦੇ ਸ਼ਿਵ ਸੈਨਾ ਪੰਜਾਬ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਮਿਤ ਘਈ ਖਿਲਾਫ ਪੁਲੀਸ ਵਲੋਂ ਵੱਖ-ਵੱਖ ਧਾਰਾਵਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਿਤ ਘਈ ਨੇ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਇਹ ਬਿਆਨ ਦਿੱਤਾ ਸੀ ਕਿ ਉਹ ਮੰਗਲਵਾਰ ਨੂੰ ਮੋਗਾ ਦੇ ਮੇਨ ਚੌਕ ਵਿਚ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦਾ ਪੁਤਲਾ ਸਾੜਣਗੇ, ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ ਅਤੇ ਮੋਗਾ ਵਿਚ ਤਣਾਅ ਵਧਿਆ ਹੋਇਆ ਸੀ। ਇਸ ਤਹਿਤ ਸੁਰੱਖਿਆ ਨੂੰ ਲੈ ਕੇ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲੀਸ ਮੌਕੇ ‘ਤੇ ਮੌਜੂਦ ਰਹੀ। ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਵੀ ਉਥੇ ਇਕੱਠੇ ਹੋਏ। ਸਿੱਖ ਸੰਗਤਾਂ ਨੇ ਮੰਗ ਕੀਤੀ ਸੀ ਕਿ ਘਈ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਸ ‘ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਪੁਲੀਸ ਨੇ ਉਸ ‘ਤੇ ਮਾਮਲਾ ਦਰਜ ਨਾ ਕੀਤਾ ਤਾਂ ਸਖਤ ਕਦਮ ਚੁੱਕੇ ਜਾਣਗੇ। ਇਸ ਨੂੰ ਦੇਖਦੇ ਹੋਏ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਕੋਈ ਵੀ ਪੁਲੀਸ ਅਧਿਕਾਰੀ ਇਸ ਬਾਰੇ ਬੋਲਣ ਲਈ ਤਿਆਰ ਨਾ  ਹੋਇਆ।