ਅੰਮ੍ਰਿਤਸਰ ਲੋਕ ਸਭਾ ਲਈ ਉਪਕਾਰ ਸਿੰਘ ਸੰਧੂ ‘ਆਪ’ ਦੇ ਉਮੀਦਵਾਰ

ਅੰਮ੍ਰਿਤਸਰ ਲੋਕ ਸਭਾ ਲਈ ਉਪਕਾਰ ਸਿੰਘ ਸੰਧੂ ‘ਆਪ’ ਦੇ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਪਕਾਰ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ‘ਆਪ’ ਦੇ ਪੰਜਾਬ ਕਨਵੀਨਰ ਸ. ਗੁਰਪ੍ਰੀਤ ਸਿੰਘ ਵੜੈਚ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ 2 ਵਾਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਰਹੇ ਉਪਕਾਰ ਸਿੰਘ ਸੰਧੂ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਅਕਤੂਬਰ 2015 ਵਿਚ ਅਕਾਲੀ ਦਲ ਛੱਡ ਦਿੱਤਾ ਸੀ। ‘ਆਪ’ ਆਗੂ ਨੇ ਕਿਹਾ ਕਿ ਸੰਧੂ ਅਕਾਲੀ-ਭਾਜਪਾ ਸਰਕਾਰ ਦਾ ਹਿੱਸਾ ਹੁੰਦੇ ਹੋਏ ਵੀ ਭ੍ਰਿਸ਼ਟਾਚਾਰ ਤੇ ਬੇਨਿਯਮੀਆਂ ਖਿਲਾਫ ਆਵਾਜ਼ ਉਠਾਉਂਦੇ ਰਹੇ ਹਨ।