ਕਿਸਾਨ ਖੁਦਕੁਸ਼ੀਆਂ: ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਾਂ ਤੋਂ ਮੰਗਿਆ ਜਵਾਬ

ਕਿਸਾਨ ਖੁਦਕੁਸ਼ੀਆਂ: ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਾਂ ਤੋਂ ਮੰਗਿਆ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਰਾਜ ਸਰਕਾਰਾਂ, ਕੇਂਦਰੀ ਸ਼ਾਸਿਤ ਪ੍ਰਦੇਸ਼ ਅਤੇ ਆਰ.ਬੀ.ਆਈ. ਨੂੰ ਕਿਸਾਨ ਖੁਦਕੁਸ਼ੀਆਂ ਦੇ ਕਾਰਨ ਦੱਸਣ ਲਈ ਕਿਹਾ ਹੈ। ਜਸਟਿਸ ਜੇ.ਐਸ. ਖੇਹਰ ਅਤੇ ਜਸਟਿਸ ਐਨ.ਵੀ. ਰਾਮੰਨਾ ‘ਤੇ ਆਧਾਰਿਤ ਬੈਂਚ ਨੇ ਇਕ ਐਨਜੀਓ ਵੱਲੋਂ ਦਾਇਰ ਪਟੀਸ਼ਨ ਚਾਰ ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਦੇਸ਼ ਭਰ ਦੇ ਕਿਸਾਨਾਂ ਨਾਲ ਜੁੜਿਆ ‘ਨਾਜ਼ੁਕ ਮੁੱਦਾ’ ਹੈ।