ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਵਿਰੁੱਧ ਪਟੀਸ਼ਨ ਦਾ ਜਵਾਬ ਦੇਣ ਲਈ ਮੰਗਿਆ ਸਮਾਂ
ਚੰਡੀਗੜ੍ਹ/ਬਿਊਰੋ ਨਿਊਜ਼ :
ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੁਆਰਾ ਕਪਿਲ ਸ਼ਰਮਾ ਦੇ ਟੀਵੀ ਕਮੇਡੀ ਸ਼ੋਅ ਵਿੱਚ ਹਿੱਸਾ ਲੈਣ ਵਿਰੁੱਧ ਦਾਇਰ ਪਟੀਸ਼ਨ ਦਾ ਜਵਾਬ ਦੇਣ ਲਈ ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਸਮੇਂ ਦੀ ਮੰਗ ਕੀਤੀ ਹੈ। ਇਹ ਜਨ ਹਿਤ ਪਟੀਸ਼ਨ ਐਚ.ਸੀ. ਅਰੋੜਾ ਨੇ ਪਾਈ ਹੈ। ਇਸ ਦੀ ਸੁਣਵਾਈ ਹਾਈ ਕੋਰਟ ਦੇ ਜਸਟਿਸ ਐੱਸ.ਐੱਸ. ਸਾਰੋਂ ਅਤੇ ਜਸਟਿਸ ਦਰਸ਼ਨ ਸਿੰਘ ਉੱਤੇ ਆਧਾਰਤ ਬੈਂਚ ਕਰ ਰਿਹਾ ਹੈ। ਪੰਜਾਬ ਸਰਕਾਰ ਦੀ ਤਰਫੋਂ ਐਡਵੋਕੇਟ ਜਨਰਲ ਅਤੁਲ ਨੰਦਾ ਪੇਸ਼ ਹੋਏ। ਉਨ੍ਹਾਂ ਪਟੀਸ਼ਨ ਦਾ ਜਵਾਬ ਦੇਣ ਲਈ ਸਮੇਂ ਦੀ ਮੰਗ ਕੀਤੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਪੇਸ਼ੀ 11 ਮਈ ਨੂੰ ਨਿਰਧਾਰਤ ਕੀਤੀ ਹੈ।
Comments (0)