ਜਥੇਦਾਰ ਕ੍ਰਿਪਾਲ ਸਿੰਘ ਖੀਰਨੀਆਂ ਦਾ ਦੇਹਾਂਤ

ਜਥੇਦਾਰ ਕ੍ਰਿਪਾਲ ਸਿੰਘ ਖੀਰਨੀਆਂ ਦਾ ਦੇਹਾਂਤ

ਸਮਰਾਲਾ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੇ ਪਿਤਾ ਸ਼੍ਰੋਮਣੀ ਅਕਾਲੀ ਦਲ ਦੇ ਪੀ.ਸੀ.ਏ. ਦੇ ਮੈਂਬਰ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕ੍ਰਿਪਾਲ ਸਿੰਘ ਖੀਰਨੀਆਂ (84) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਸਨ, ਜਿੱਥੇ ਉਨਾਂ ਦੀ ਮ੍ਰਿਤਕ ਦੇਹ ਨੂੰ ਫਿਲਹਾਲ ਫਰੀਜ਼ਰ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਵਿਚੋਂ ਪੰਜਾਬ ਪਰਤਣ ‘ਤੇ 27 ਮਈ, ਸ਼ਨਿਚਰਵਾਰ ਨੂੰ ਉਨਾਂ ਦਾ ਅੰਤਿਮ ਸੰਸਕਾਰ ਖੰਨਾ ਰੋਡ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਜਥੇਦਾਰ ਖੀਰਨੀਆਂ ਦੀ ਮੌਤ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।