ਕੈਨੇਡਾ ਸਰਕਾਰ ਗਰਮ ਖਿਆਲੀ ਆਗੂਆਂ ‘ਤੇ ਕਾਬੂ ਪਾਵੇ : ਕੈਪਟਨ ਅਮਰਿੰਦਰ ਸਿੰਘ

ਕੈਨੇਡਾ ਸਰਕਾਰ ਗਰਮ ਖਿਆਲੀ ਆਗੂਆਂ ‘ਤੇ ਕਾਬੂ ਪਾਵੇ : ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਗਰਮ ਖਿਆਲੀਆਂ ਨੂੰ ਉਥੋਂ ਦੀ ਸਰਕਾਰ ਵੱਲੋਂ ਕਾਬੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਜਲੰਧਰ ਮੂਲ ਦੇ ਨਿਵਾਸੀ ਅਤੇ ਕੈਨੇਡਾ ਦੇ ਸੰਸਦ ਮੈਂਬਰ ਰਮੇਸ਼ਵਰ ਸਿੰਘ ਸੰਘਾ ਨਾਲ ਮੁਲਾਕਾਤ ਦੌਰਾਨ ਇਹ ਵਿਚਾਰ ਪ੍ਰਗਟਾਏ। ਕੈਪਟਨ ਨੇ ਇਨ੍ਹਾਂ ਗਰਮ ਖਿਆਲੀ ਤੱਤਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਚਿੰਤਾ ਪ੍ਰਗਟਾਉਂਦਿਆਂ ਕੈਨੇਡਾ ਸਰਕਾਰ ਨੂੰ ਇਨ੍ਹਾਂ ‘ਤੇ ਕਾਰਵਾਈ ਕਰਨ ਦੀ ਤਜਵੀਜ਼ ਕੀਤੀ। ਸੰਘਾ ਨੇ ਪਿਛਲੇ 6-7 ਸਾਲਾਂ ਤੋਂ ਪ੍ਰਵਾਸੀ ਪੰਜਾਬੀਆਂ ਦੀ ਜਾਇਦਾਦ ਅਤੇ ਹੋਰ ਮਾਮਲਿਆਂ ਵਿਚ ਹੋ ਰਹੀ ਖੱਜਲ ਖੁਆਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੂੰ ਵਿਦੇਸ਼ ਵਿਚ ਵਸਦੇ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਨੂੰ ਕਿਹਾ। ਇਸ ਸਬੰਧ ਵਿਚ ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਲਈ ਅਦਾਲਤਾਂ ਸਥਾਪਤ ਕਰਨ ਦਾ ਪ੍ਰਸਤਾਵ ਚੀਫ ਜਸਟਿਸ ਕੋਲ ਪੇਸ਼ ਕੀਤਾ ਹੋਇਆ ਹੈ।