ਅਮਰੀਕਾ ਦੇ ਕੰਸਾਸ ਸ਼ਹਿਰ ਵਿਚ ਹੋਈ ਗੋਲੀਬਾਰੀ ਕਾਰਨ 3 ਮੌਤਾਂ ਤੇ 5 ਜ਼ਖਮੀ

ਅਮਰੀਕਾ ਦੇ ਕੰਸਾਸ ਸ਼ਹਿਰ ਵਿਚ ਹੋਈ ਗੋਲੀਬਾਰੀ ਕਾਰਨ 3 ਮੌਤਾਂ ਤੇ 5 ਜ਼ਖਮੀ
ਕੈਪਸ਼ਨ: ਕੰਸਾਸ ਵਿਚ ਗੋਲੀਬਾਰੀ ਦੀ ਘਟਨਾ ਉਪਰੰਤ ਮੌਕੇ 'ਤੇ ਪੁੱਜੀ ਪੁਲਿਸ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਮਿਸੌਰੀ ਰਾਜ ਦੇ ਸ਼ਹਿਰ ਕੰਸਾਸ ਵਿਚ ਐਤਵਾਰ ਦੀ ਸਵੇਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਇਕ ਔਰਤ ਸਮੇਤ 3 ਲੋਕਾਂ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਗੋਲੀਆਂ ਚੱਲਣ ਦੀ ਸੂਚਨਾ ਸਵੇਰੇ 4.30 ਵਜੇ ਮਿਲਣ 'ਤੇ ਪੁਲਿਸ ਅਫਸਰ ਮੌਕੇ ਉਪਰ ਪੁੱਜੇ। ਮੁੱਢਲੀ ਜਾਣਕਾਰੀ ਅਨੁਸਾਰ ਇਕ ਪਾਰਕਿੰਗ ਵਿਚ ਵੱਡੀ ਪੱਧਰ 'ਤੇ ਲੋਕ ਇਕੱਠੇ ਹੋਏ ਸਨ। ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ 2 ਮਰਦ ਤੇ ਇਕ ਔਰਤ ਮੌਕੇ ਉਪਰ ਹੀ ਦਮ ਤੋੜ ਚੁੱਕੇ ਸਨ ਜਦ ਕਿ 5 ਜ਼ਖਮੀ ਖੁਦ ਹੀ ਵੱਖ ਵੱਖ ਹਸਪਤਾਲਾਂ ਵਿਚ ਪੁੱਜ ਗਏ ਸਨ ਜਿਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲਿਸ ਨੇ ਕਿਹਾ ਹੈ ਕਿ ਅਜੇ ਤੱਕ ਕਿਸੇ ਵੀ ਸ਼ੱਕੀ ਨੂੰ ਹਿਰਾਸਤ ਵਿਚ ਨਹੀਂ ਲਿਆ ਹੈ ਪਰੰਤੂ ਪੁਲਿਸ ਨੂੰ ਵਿਸ਼ਵਾਸ਼ ਹੈ ਕਿ ਉਸ ਨੂੰ ਬਹੁਤ ਸਾਰੇ ਅਜਿਹੇ ਗਵਾਹ ਮਿਲ ਜਾਣਗੇ ਜਿਨਾਂ ਕੋਲੋਂ ਗੋਲੀਬਾਰੀ ਦੀ ਘਟਨਾ ਸਬੰਧੀ ਅਹਿਮ ਜਾਣਕਾਰੀ ਮਿਲ ਸਕਦੀ ਹੈ।