ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਕਾਬੂ

ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਕਾਬੂ

ਪੁਲੀਸ ਵੱਲੋਂ ਬਰਾਮਦ ਕਾਰ ਤੇ ਫੜੇ ਗਏ ਦੋਵੇਂ ਨੌਜਵਾਨ
ਤਰਨਤਾਰਨ/ਬਿਊਰੋ ਨਿਊਜ਼:
ਥਾਣਾ ਝਬਾਲ ਦੀ ਪੁਲੀਸ ਨੇ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਨਾਗੋਕੇ ਅਤੇ ਅੰਮ੍ਰਿਤਪਾਲ ਸਿੰਘ ਬਾਠ ਵਾਸੀ ਮੀਆਂਪੁਰ ਨੂੰ  ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਇਕ ਸਿਟੀ ਹਾਂਡਾ ਕਾਰ ਨੰਬਰ ਪੀ ਬੀ 02 ਏ ਐਨ 6262 ਸਮੇਤ ਕਾਬੂ  ਕੀਤਾ। ਲਵਪ੍ਰੀਤ ਸਿੰਘ ਨਾਭਾ ਜੇਲ੍ਹ ਬਰੇਕ  ਦੇ ਸਰਗਨਾ ਹਰਜਿੰਦਰ ਸਿੰਘ ਉਰਫ ਵਿੱਕੀ ਗੌਡਰ ਨਾਲ ਸ਼ਾਮਲ ਗੋਪੀ ਕੌੜਾ ਦਾ ਸਕਾ ਭਰਾ ਹੈ। ਐਸਐਸਪੀ ਦਰਸ਼ਨ ਸਿੰਘ ਮਾਨ ਨੇ ਦਸਿਆ ਕਿ ਮੁਲਜ਼ਮਾਂ ਖਿਲਾਫ ਦਫਾ 212 , 216, 120 ਬੀ ਅਧੀਨ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਖਿਲਾਫ ਗੋਪੀ ਕੌੜਾਂ ਨੂੰ ਨਾਭਾ ਜੇਲ੍ਹ ਬਰੇਕ ਤੋਂ ਬਾਅਦ ਸ਼ਰਨ ਦੇਣ ਅਤੇ ਉਸਦੀ ਆਰਥਿਕ  ਮਦਦ ਕਰਨ ਦੇ ਦੋਸ਼ ਹਨ। ਅਧਿਕਾਰੀ ਨੇ ਦਸਿਆ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਭਲਕੇ ਸੋਮਵਾਰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।