ਹੋਲੇ ਮਹੱਲੇ ਮੌਕੇ ਹੋਵੇਗਾ ਸ਼ਰਧਾਲੂਆਂ ਦਾ ਬੀਮਾ

ਹੋਲੇ ਮਹੱਲੇ ਮੌਕੇ ਹੋਵੇਗਾ ਸ਼ਰਧਾਲੂਆਂ ਦਾ ਬੀਮਾ

ਸ੍ਰੀ ਆਨੰਦਪੁਰ ਸਾਹਿਬ /ਬਿਊਰੋ ਨਿਊਜ਼ : ਹੁਣ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦਾ ਬੀਮਾ ਵੀ ਕੀਤਾ ਜਾਵੇਗਾ। ਹੋਲੇ ਮਹੱਲ ਦੇ ਇਤਿਹਾਸ ‘ਚ ਪਹਿਲੀ ਵਾਰ ਇਹ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ।
ਇਸ ਦੀ ਪੁਸ਼ਟੀ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਹੋਲੇ ਮਹੱਲੇ ਮੌਕੇ ਹਰ ਸਾਲ 25-30 ਲੱਖ ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਇਸ ਦੌਰਾਨ ਜੇਕਰ ਕੋਈ ਸ਼ਰਧਾਲੂ ਦੇ ਕਿਸੇ ਸੜਕ ਹਾਦਸੇ ਜਾਂ ਕਿਸੇ ਹੋਰ ਹਾਦਸੇ ਦਾ ਸ਼ਿਕਾਰ ਹੋਣ ਨਾਲ ਕੋਈ ਜਾਨੀ ਨੁਕਸਾਨ ਹੁੰਦਾ ਹੈ ਜਾਂ ਕੋਈ ਸੱਟ ਲੱਗਦੀ ਹੈ ਤਾਂ ਉਸ ਦੀ ਭਰਪਾਈ ਕੀਤੀ ਜਾਣੀ ਬਣਦੀ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 15 ਕਿਲੋਮੀਟਰ ਦੇ ਘੇਰੇ ਅੰਦਰ ਅਜਿਹੇ ਕਿਸੇ ਵੀ ਹਾਦਸੇ ਦਾ ਸਾਹਮਣਾ ਹੋਣ ਦੀ ਸੂਰਤ ਵਿੱਚ ਲੱਖਾਂ ਸ਼ਰਧਾਲੂਆਂ ਦਾ ਬੀਮਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਮਿਲ ਸਕੇ।