ਸਾਰੇ ਮੰਤਰੀ ਖ਼ੁਦ ਆਮਦਨ ਕਰ ਭਰਨਗੇ

ਸਾਰੇ ਮੰਤਰੀ ਖ਼ੁਦ ਆਮਦਨ ਕਰ ਭਰਨਗੇ

ਚੰਡੀਗੜ੍ਹ/ਬਿਊਰੋ ਨਿਊਜ਼:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਵਜ਼ਾਰਤੀ ਸਾਥੀਆਂ ਨੇ  ਆਪਣਾ ਆਮਦਨ ਕਰ ਖ਼ੁਦ ਭਰਨ ਦਾ ਫੈਸਲਾ  ਕੀਤਾ ਹੈ। ਇਸ ਵੇਲੇ ਆਮਦਨ ਕਰ ਸਰਕਾਰੀ ਖਜ਼ਾਨੇ ‘ਚੋਂ ਅਦਾ ਕੀਤਾ ਜਾ ਰਿਹਾ ਹੈ। ਇਹ ਫੈਸਲਾ ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਨਿੱਜੀ ਤੌਰ ‘ਤੇ ਕੀਤੀ ਅਪੀਲ ਤੋਂ ਬਾਅਦ ਕੀਤੀ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਆਮਦਨ ਕਰ ਦੀ ਸਵੈ-ਅਦਾਇਗੀ ਬਾਰੇ ਫੈਸਲਾ ਉਨ੍ਹਾਂ ਦੀ ਰਾਇ ਮਿਲਣ ਤੋਂ ਬਾਅਦ ਲਿਆ ਜਾਵੇਗਾ। ਸ਼ਾਇਦ ਪੰਜਾਬ ਹੀ ਦੇਸ਼ ਦਾ ਅਜਿਹਾ ਸੂਬਾ ਹੈ ਜਿੱਥੇ ਮੰਤਰੀਆਂ ਤੇ ਵਿਧਾਇਕਾਂ ਦਾ ਆਮਦਨ ਕਰ ਸਰਕਾਰ ਭਰਦੀ ਹੈ।