ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ੭-ਦਿਨਾ ਯੂਰਪ ਦੌਰੇ ਦੀ ਇਟਲੀ ਤੋਂ ਸ਼ੁਰੂਆਤ

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ੭-ਦਿਨਾ ਯੂਰਪ ਦੌਰੇ ਦੀ ਇਟਲੀ ਤੋਂ ਸ਼ੁਰੂਆਤ

ਰੋਮ/ਬਿਊਰੋ ਨਿਊਜ਼ :
ਚਾਰ ਯੂਰਪੀ ਮੁਲਕਾਂ ਦੇ ਦੌਰੇ ਦੌਰਾਨ ਇਟਲੀ ਪਹੁੰਚੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਤਾਲਵੀ ਪ੍ਰਧਾਨ ਮੰਤਰੀ ਪ੍ਰੋ. ਜਿਊਸਪੀ ਕੋਂਤੇ ਨਾਲ ਮੁਲਾਕਾਤ ਕੀਤੀ ਤੇ ਦੁਵੱਲੇ ਸਬੰਧਾਂ ਤੇ ਵੱਖ ਵੱਖ ਖੇਤਰਾਂ ‘ਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰ ਚਰਚਾ ਕੀਤੀ। ਸੱਤ ਰੋਜ਼ਾ ਯੂਰਪ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਆਪਣੇ ਇਤਾਵਲੀ ਹਮਰੁਤਬਾ ਐਂਜ਼ੋ ਮੁਆਵੇਰੋ ਨਾਲ ਵੀ ਮੁਲਾਕਾਤ ਕੀਤੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ, ‘ਦਿਨ ਦੀ ਪਹਿਲੀ ਕਾਰਗੁਜ਼ਾਰੀ ਦੌਰਾਨ ਸੁਸ਼ਮਾ ਸਵਰਾਜ ਨੇ ਇਤਾਲਵੀ ਪ੍ਰਧਾਨ ਮੰਤਰੀ ਪ੍ਰੋ. ਕੋਂਤੇ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿੱਤੀ।’’ ਪ੍ਰੋ. ਕੋਂਤੇ ਵੱਲੋਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਆਗੂਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ।