ਸਤੰਬਰ-ਅਕਤੂਬਰ ‘ਚ ਹੋ ਸਕਦੀਆਂ ਹਨ ਪੰਜਾਬ ਵਿਚ ਪੰਚਾਇਤੀ ਚੋਣਾਂ

ਸਤੰਬਰ-ਅਕਤੂਬਰ ‘ਚ ਹੋ ਸਕਦੀਆਂ ਹਨ ਪੰਜਾਬ ਵਿਚ ਪੰਚਾਇਤੀ ਚੋਣਾਂ

ਪਟਿਆਲਾ/ਬਿਊਰੋ ਨਿਊਜ਼ :
ਪੰਜਾਬ ਸੂਬੇ ਦੀਆਂ ਪੰਚਾਇਤੀ ਚੋਣਾਂ ਸਤੰਬਰ ਤੋਂ ਅਕਤੂਬਰ ਦੇ ਵਿਚ-ਵਿਚ ਹੋ ਸਕਦੀਆਂ ਹਨ। ਭਾਵੇਂ ਅੰਤਿਮ ਚੋਣ ਪ੍ਰੋਗਰਾਮ ਚੋਣ ਕਮਿਸ਼ਨਰ ਵੱਲੋਂ ਦਿੱਤਾ ਜਾਣਾ ਹੁੰਦਾ ਹੈ ਪਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਕਰਵਾਉਣ ਲਈ ਪੱਤਰ ਲਿਖ ਦਿੱਤਾ ਗਿਆ ਹੈ।
ਇਸ ਦੌਰਾਨ ਵਿਭਾਗ ਨੇ ਪੰਚਾਂ-ਸਰਪੰਚਾਂ ਦੀ ਚੋਣ ਲਈ 10 ਸਤੰਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ 5 ਅਕਤੂਬਰ ਦੀ ਤਰੀਕ ਸੁਝਾਈ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਹਵਾਲੇ ਨਾਲ ਉਨ੍ਹਾਂ ਦੇ ਓਐਸਡੀ ਗੁਰਦਰਸ਼ਨ ਸਿੰਘ ਬਾਹੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੰਚਾਇਤ ਵਿਭਾਗ ਨੇ ਆਪਣੇ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਾਸਤੇ ਹਰੀ ਝੰਡੀ ਦੇ ਦਿੱਤੀ ਹੈ।