ਭਾਰਤ ਤੇ ਪਾਕਿਸਤਾਨ ਵਿਚਾਲੇ ਸਫ਼ਾਰਤੀ ਤਣਾਅ ਨੂੰ ਖ਼ਤਮ ਕਰਨ ਲਈ ਦੋਵੇਂ ਧਿਰਾਂ ਸਰਗਰਮ

ਭਾਰਤ ਤੇ ਪਾਕਿਸਤਾਨ ਵਿਚਾਲੇ ਸਫ਼ਾਰਤੀ ਤਣਾਅ ਨੂੰ ਖ਼ਤਮ ਕਰਨ ਲਈ ਦੋਵੇਂ ਧਿਰਾਂ ਸਰਗਰਮ

ਖ਼ਵਾਜਾ ਮੁਹੰਮਦ
ਇਸਲਾਮਾਬਾਦ/ਬਿਊਰੋ ਨਿਊਜ਼:
ਨਵੀਂ ਦਿੱਲੀ ਵਿੱਚ ਤਾਇਨਾਤ ਪਾਕਿਸਤਾਨ ਦੇ ਡਿਪਲੋਮੈਟਾਂ ਨੂੰ ਕਥਿਤ ਤੰਗ ਪ੍ਰੇਸ਼ਾਨ ਕਰਨ ਸਬੰਧੀ ਭਾਰਤ ਤੇ ਪਾਕਿਸਤਾਨ ਵਿੱਚ ਵਾਰਤਾ ਚੱਲ ਰਹੀ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖ਼ਵਾਜਾ ਆਸਿਫ ਨੇ ਦਿੱਤੀ ਹੈ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਸੱਤ ਮਾਰਚ ਤੋਂ ਹੁਣ ਤੱਕ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਡਰਾਉਣ, ਧਮਕਾਉਣ ਅਤੇ ਪ੍ਰੇਸ਼ਾਨ ਕਰਨ ਦੀਆਂ ਕਰੀਬ 26 ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਬਾਅਦ ਇਨ੍ਹਾਂ ਘਟਨਾਵਾਂ ਨੂੰ ਵਿਚਾਰਨ ਦੇ ਲਈ ਪਾਕਿਸਤਾਨ ਨੇ ਆਪਣੇ ਹਾਈ ਕਮਿਸ਼ਨਰ ਸੁਹੇਲ ਮਹਿਮੂਦ ਨੂੰ ਵਾਪਿਸ ਬੁਲਾ ਲਿਆ ਸੀ।
ਸ੍ਰੀ ਆਸਿਫ ਨੇ ਕੱਲ੍ਹ ਪੱਤਰਕਾਰਾਂ ਨੂੰ  ਇੱਥੇ ਦੱਸਿਆ ਕਿ ਪਾਕਿਸਤਾਨ ਹਾÂਕਮਿਸ਼ਨ ਦੇ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਉੱਤੇ ਭਾਰਤ ਦੇ ਨਾਲ ਗੱਲਬਾਤ ਸ਼ੁਰੂ ਹੋ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ ਅਤੇ ਦੋਵਾਂ ਦੇਸ਼ਾਂ ਦਰਮਿਆਨ ਸਬੰਧ ਬਿਹਤਰ ਬਣਨਗੇ। ਉਨ੍ਹਾਂ ਨੇ ਕਿਹਾ ਕਿ ਖੇਤਰੀ ਇੱਕਸੁਰਤਾ ਲਈ ਪਾਕਿਸਤਾਨ ਆਪਣੇ ਗਵਾਂਢੀ ਦੇਸ਼ਾਂ ਦੇ ਨਾਲ ਬਰਾਬਰੀ ਦੇ ਸਿਧਾਂਤ ਉੱਤੇ ਆਪਸੀ ਸਬੰਧ ਕਾਇਮ ਕਰਨ ਦਾ ਚਾਹਵਾਨ ਹੈ। ਉਨ੍ਹਾਂ ਕਿਹਾ,’ ਸਾਡਾ ਮੁੱਖ ਏਜੰਡਾ ਦੇਸ਼ ਵਿੱਚ ਅਤੇ ਸਮੁੱਚੇ ਖੇਤਰ ਦੇ ਲੋਕਾਂ ਦੇ ਹਿਤਾਂ ਲਈ ਸ਼ਾਂਤੀ ਸਥਾਪਿਤ ਕਰਨਾ ਹੈ। ਪਾਕਿਸਤਾਨ, ਅਫਗਾਨਿਸਤਾਨ, ਰੂਸ, ਇਰਾਨ, ਭਾਰਤ ਅਤੇ ਹੋਰ ਮੁਲਕਾਂ ਦੇ ਨਾਲ ਚਿਰ ਸਥਾਈ ਦੁਵੱਲੇ ਸਬੰਧ ਕਾਇਮ ਕਰਨ ਲਈ ਹਰ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਫਗਾਨਿਸਤਾਨ ਵਿੱਚ ਸ਼ਾਂਤੀ ਚਾਹੁੰਦਾ ਹੈ।
ਸ੍ਰੀ ਆਸਿਫ਼ ਨੇ ਕਿਹਾ ਕਿ ਪਾਕਿਸਤਾਨ, ਅਫਗਾਨਿਸਤਾਨ ਨੂੰ ਸ਼ਾਂਤਮਈ ਅਤੇ ਸਥਿਰ ਰਾਸ਼ਟਰ ਵਜੋਂ ਦੇਖਣਾ ਚਾਹੁੰਦਾ ਹੈ। ਪਾਕਿਤਸਤਾਨ ਨੂੰ ਵੀ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪਾਕਿਸਤਾਨ ਵਿੱਚ ਹਰ ਹਾਲਤ ਸ਼ਾਂਤੀ ਕਾਇਮ ਕਰਨਾ ਚਾਹੁੰਦੀ ਹੈ ਤਾਂ ਜੋ ਦੇਸ਼ ਦੇ
ਲੋਕਾਂ ਦੀ ਸੁਰੱਖਿਆ ਯਕੀਨੀ ਬਣ ਸਕੇ। ਸਰਕਾਰ ਵੱਲੋਂ ਦੇਸ਼ ਵਿੱਚੋਂ ਅਤਿਵਾਦ ਨੂੰ ਜੜ੍ਹੋਂ ਪੁੱਟਣ ਲਈ ਗੰਭੀਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ ਮਹੀਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਫਗਾਨਿਸਤਾਨ ਅਤੇ ਦੱਖਣੀ ਏਸ਼ੀਆ ਸਬੰਧੀ ਆਪਣੀ ਨੀਤੀ ਵਿੱਚ ਪਾਕਿਤਸਾਨ ਵਿੱਚ ਅਤਿਵਾਦ ਨੂੰ ਪਨਾਹ ਦੇਣ ਵਿਰੁੱਧ ਸਖ਼ਤ ਭਾਸ਼ਾ ਵਿੱਚ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਅਤਿਵਾਦੀਆਂ ਨੂੰ ਪਨਾਹ ਦੇਣ ਦੀ ਪਾਕਿਸਤਾਨ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਦੂਜੇ ਪਾਸੇ ਪਾਕਿਸਤਾਨ ਇਸ ਗੱਲ ਤੋਂ ਨਿਰੰਤਰ ਇਨਕਾਰ ਕਰ ਰਿਹਾ ਹੈ ਕਿ ਉਹ ਅਫਗਾਨਿਸਤਾਨ ਵਿੱਚ ਅਫਗਾਨ ਅਤੇ ਅਮਰੀਕੀ ਸੈਨਾਵਾਂ ਵਿਰੁੱਧ ਲੜ ਰਹੇ ਅਤਿਵਾਦੀਆਂ ਨੂੰ ਪਨਾਹ ਦੇ ਰਿਹਾ ਹੈ।
ਸ੍ਰੀ ਆਸਿਫ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਪਾਕਿਸਤਾਨ ਵਿੱਚ ਇਨਕਲਾਬੀ ਆਰਥਿਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਸਥਿਰਤਾ ਦਾ ਪਾਕਿਸਤਾਨ ਦੇ ਨਾਲ ਨਾਲ ਸਮੁੱਚੇ ਖੇਤਰ ਦੇ ਲੋਕਾਂ ਨੂੰ ਲਾਭ ਮਿਲੇਗਾ।

ਡੋਕਲਾਮ ‘ਚ ਸਥਿੱਤੀ ਨਾਲ ਨਜਿੱਠਣ ਲਈ ਤਿਆਰ: ਸੀਤਾਰਮਨ
ਦੇਹਰਾਦੂਨ/ਚੀਨ: ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ, ਡੋਕਲਾਮ ‘ਚ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। ਉੱਤਰਾਖੰਡ ਦੇ ਪਹਿਲੇ ਦੌਰੇ ‘ਤੇ ਆਏ ਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਸੁਰੱਖਿਆ ਬਲਾਂ ਨੂੰ ਆਧੁਨਿਕ ਬਣਾਉਣ ਵੱਲ ਲਗਾਤਾਰ ਕੰਮ ਕਰ ਰਹੀ ਹੈ। ਥਲ ਸੈਨਾ ਮੁਖੀ ਬਿਪਿਨ ਰਾਵਤ ਦੀ ਹਾਜ਼ਰੀ ‘ਚ ਉਨ੍ਹਾਂ ਕਿਹਾ ਕਿ ਉਹ ਮੁਲਕ ਦੀ ਇਲਾਕਾਈ ਅਖੰਡਤਾ ਨੂੰ ਬਹਾਲ ਰਖਣਗੇ। ਉਧਰ ਚੀਨ ਨੇ ਭਾਰਤੀ ਸਫ਼ੀਰ ਗੌਤਮ ਬੰਬਾਵਲੇ ਵੱਲੋਂ ਦਿੱਤੇ ਗਏ ਬਿਆਨ ‘ਤੇ ਕਿਹਾ ਕਿ ਡੋਕਲਾਮ ਚੀਨ ਦਾ ਹੈ ਅਤੇ ਭਾਰਤ ਨੂੰ ਪਿਛਲੇ ਸਾਲ ਦੇ ਸੰਘਰਸ਼ ਤੋਂ ਸਬਕ ਸਿੱਖਣੇ ਚਾਹੀਦੇ ਹਨ। ਚੀਨੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਹੂਆ ਚੁਨਯਿੰਗ ਨੇ ਕਿਹਾ ਕਿ ਚੀਨ ਵੱਲੋਂ ਉਥੇ ਸਰਗਰਮੀਆਂ ਆਪਣੇ ਖੁਦਮੁਖਤਾਰ ਅਧਿਕਾਰਾਂ ਤਹਿਤ ਕੀਤੀਆਂ ਜਾ ਰਹੀਆਂ ਹਨ ਅਤੇ ਉਥੇ ਹਾਲਾਤ ਜਿਉਂ ਦੇ ਤਿ?ੁਂ ਰੱਖਣ ਜਿਹੀ ਕੋਈ ਗੱਲ ਨਹੀਂ ਹੈ।