ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ : ਦਲ ਖਾਲਸਾ

ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ : ਦਲ ਖਾਲਸਾ

ਚੰਡੀਗੜ੍ਹ/ਬਿਊਰੋ ਨਿਉਜ਼ :
ਸਿੱਖ ਕੌਮ ਦੀ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਨੇ ਸੰਘਰਸ਼ ਦੇ 40 ਸਾਲ ਪੂਰੇ ਕਰਨ ‘ਤੇ ਚੰਡੀਗੜ੍ਹ ਵਿਚ ਸਮਾਗਮ ਕੀਤਾ ਗਿਆ। ਇਸ ਮੌਕੇ ਕੀਤੀ ਕਾਨਫ਼ਰੰਸ ਦੌਰਾਨ ਦਲ ਖਾਲਸਾ ਵੱਲੋਂ ਐਲਾਨ ਕੀਤਾ ਗਿਆ ਕਿ ਜਥੇਬੰਦੀ ਵੱਲੋਂ ਧਰਮ ਨਿਰਪੱਖ ਅਤੇ ਉਦਾਰਵਾਦੀ ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਆਜ਼ਾਦੀ ਦੀ ਪ੍ਰਾਪਤੀ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਅਤੇ ਲੋਕਤੰਤਰਿਕ ਵਸੀਲਿਆਂ ਰਾਹੀਂ ਖਾਲਸਾ ਰਾਜ ਦੀ ਬਹਾਲੀ ਲਈ ਜੂਝਿਆ ਜਾਵੇਗਾ। ਦਲ ਖ਼ਾਲਸਾ ਦੇ ਬਾਨੀ ਆਗੂ ਭਾਈ ਗਜਿੰਦਰ ਸਿੰਘ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਆਗੂਆਂ ਦੀ ਨਵੀਂ ਕਤਾਰ ਆਜ਼ਾਦੀ ਸੰਘਰਸ਼ ਨੂੰ ਅੱਗੇ ਲੈ ਕੇ ਜਾਵੇਗੀ।
ਇਸ ਮੌਕੇ ਸਿੱਖ ਯੂਥ ਆਫ਼ ਅਮਰੀਕਾ ਦੇ ਪ੍ਰਧਾਨ ਗੁਰਿੰਦਰਜੀਤ ਸਿੰਘ ਮਾਨਾ ਨੇ ਦਲ ਖ਼ਾਲਸਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਸਿਮਰਨਜੀਤ ਸਿੰਘ ਮਾਨ, ਰਜਿੰਦਰ ਸਿੰਘ, ਗੁਰਤੇਜ ਸਿੰਘ, ਗੁਰਦਰਸ਼ਨ ਸਿੰਘ ਢਿੱਲੋਂ, ਗੁਰਦੀਪ ਸਿੰਘ ਬਠਿੰਡਾ, ਅਮਰ ਸਿੰਘ ਚਹਿਲ, ਸੰਦੀਪ ਕੌਰ, ਕਰਨੈਲ ਸਿੰਘ ਪੰਜੌਲੀ, ਅਮਰਿੰਦਰ ਸਿੰਘ, ਜਗਤਾਰ ਸਿੰਘ, ਦਲਜੀਤ ਸਿੰਘ ਬਿੱਟੂ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਮਨਧੀਰ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ।