ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ
ਦੇਸ਼ ਵਿਦੇਸ਼ ਵਿੱਚ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਇਆ ਜਾਵੇਗਾ
ਅੰਮ੍ਰਿਤਸਰ ਟਾਈਮਜ਼ ਬਿਊਰੋ
(ਫਰੀਮੌਂਟ - 29 ਜਨਵਰੀ 2024) ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿੱਚ ਭਰ ਜਵਾਨੀ ਵਿੱਚ 4 ਫ਼ਰਵਰੀ 1986 ਨੂੰ ਸ਼ਹਾਦਤਾਂ ਦੀ ਦਾਤ ਪ੍ਰਾਪਤ ਕਰ ਦਸ਼ਮੇਸ਼ ਪਿਤਾ ਜੀ ਦੀ ਗੋਦ ਵਿੱਚ ਬਿਰਾਜੇ ਸਾਕਾ ਨਕੋਦਰ ਦੇ ਸ਼ਹੀਦਾਂ ਦੇ 38ਵੇਂ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਬੋਹੜਾਂ ਵਾਲਾ ਪਿੰਡ ਲਿੱਤਰਾਂ ਨੇੜੇ ਨਕੋਦਰ ਵਿਖੇ ਸਮੂਹ ਇਲਾਕਾ ਨਿਵਾਸੀਆਂ, ਪੰਥਕ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਵਲੋਂ ਮਨਾਇਆ ਜਾਵੇਗਾ। ਸ਼੍ਰੀ ਸਹਿਜ ਪਾਠ ਜੀ ਦੇ ਭੋਗ ਸਵੇਰ 10 ਵਜੇ ਪਾਏ ਜਾਣਗੇ, ਉਪਰੰਤ ਕੀਰਤਨ, ਕਥਾ ਤੇ ਸ਼ਹੀਦੀ ਸਭਾ ਹੋਵੇਗੀ। ਇਸ ਮੌਕੇ ਪੰਥ ਦਰਦੀ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਪਹੁੰਚਕੇ ਸ਼ਹੀਦ ਸਿੰਘਾ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪਰ, ਭਾਈ ਝਲਮਣ ਸਿੰਘ ਜੀ ਗੋਰਸੀਆਂ ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਨੂੰ ਸ਼ਰਧਾ ਦੇ ਫੁਲ ਭੇਂਟ ਕਰਨਗੇ।
ਇਸੇ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਅਮਰੀਕਾ ਦੇ ਗੁਰਦਵਾਰਾ ਸਾਹਿਬ ਫਰੀਮੌਂਟ, ਕੈਲੀਫੋਰਨੀਆ ਵਿਖੇ ਸਮੂਹ ਸੰਗਤਾਂ ਅਤੇ ਗੁਰਦਵਾਰਾ ਸਾਹਿਬ ਕਮੇਟੀ ਵਲੋਂ ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਸ਼੍ਰੀ ਅਖੰਡ ਪਾਠ ਜੀ ਦੇ ਭੋਗ ਸਵੇਰ 10 ਵਜੇ ਪਾਏ ਜਾਣਗੇ, ਉਪਰੰਤ ਕੀਰਤਨ, ਕਥਾ ਵਿਚਾਰ ਤੇ ਸ਼ਹੀਦੀ ਸਭਾ ਹੋਵੇਗੀ। ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਵੀਰ ਡਾ ਹਰਿੰਦਰ ਸਿੰਘ ਸਟੈਨਫੋਰਡ ਯੂਨੀਵਰਸਿਟੀ ਸੰਗਤਾਂ ਦੇ ਰੂਬਰੂ ਹੋਕੇ ਸਾਕਾ ਨਕੋਦਰ ਦਾ 38 ਸਾਲਾ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਨਗੇ।
ਮਿਤੀ 6 ਫ਼ਰਵਰੀ 2024 ਨੂੰ ਮਨਟੀਕਾ ਸਿਟੀ ਕੌਂਸਿਲ ਵਲੋਂ ਸਿਟੀ ਹਾਲ ਮਨਟੀਕਾ ਵਿਖੇ ਆਪਣੀ ਸ਼ਾਮੀ 6 ਵਜੇ ਦੀ ਮੀਟਿੰਗ ਵਿੱਚ ਸਾਕਾ ਨਕੋਦਰ ਦੇ ਸ਼ਹੀਦਾਂ ਦੇ 38ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਵਲੋਂ 4 ਫ਼ਰਵਰੀ 2024 ਨੂੰ ਸਾਕਾ ਨਕੋਦਰ ਦਿਵਸ ਵਜੋਂ ਦਿੱਤੀ ਮਾਣਤਾ ਸਿੱਖ ਸੰਗਤਾਂ ਨੂੰ ਸੌਂਪਣਗੇ ਜਿਸ ਵਿੱਚ ਇਲਾਕੇ ਦੇ ਪਤਵੰਤੇ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਖਾਸ ਤੌਰ ਤੇ ਸ਼ਮੂਲੀਅਤ ਕਰਨਗੇ।
ਇਸੇ ਲੜੀ ਤਹਿਤ 11 ਫ਼ਰਵਰੀ 2024 ਦਿਨ ਐਤਵਾਰ ਨੂੰ ਅਮਰੀਕਾ ਦੇ ਗੁਰਦਵਾਰਾ ਸਾਹਿਬ ਸੈਨ ਹੋਜੇ , ਕੈਲੀਫੋਰਨੀਆ ਵਿਖੇ ਸਮੂਹ ਸੰਗਤਾਂ ਅਤੇ ਗੁਰਦਵਾਰਾ ਸਾਹਿਬ ਕਮੇਟੀ ਵਲੋਂ ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਸ਼੍ਰੀ ਸਹਿਜ ਪਾਠ ਜੀ ਦੇ ਭੋਗ ਸਵੇਰ 10 ਵਜੇ ਪਾਏ ਜਾਣਗੇ, ਉਪਰੰਤ ਕੀਰਤਨ, ਕਥਾ ਵਿਚਾਰ ਤੇ ਸ਼ਹੀਦੀ ਸਭਾ ਹੋਵੇਗੀ। ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਵੀਰ ਡਾ ਹਰਿੰਦਰ ਸਿੰਘ ਸਟੈਨਫੋਰਡ ਯੂਨੀਵਰਸਿਟੀ ਸੰਗਤਾਂ ਦੇ ਰੂਬਰੂ ਹੋਕੇ ਸਾਕਾ ਨਕੋਦਰ ਦਾ 38 ਸਾਲਾ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਨਗੇ। ਇਸ ਮੌਕੇ ਸ਼ਹੀਦ ਪ੍ਰੀਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਯਾਦ ਰਹੇ ਕਿ ਲਗਭਗ ਚਾਰ ਦਹਾਕੇ ਪਹਿਲਾਂ ਹੋਈਆਂ ਸ਼ਹਾਦਤਾਂ ਦਾ ਪੰਥ ਅਤੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਸ਼ਹੀਦਾਂ ਦੇ ਡੁੱਲ੍ਹੇ ਖੂਨ ਦੀ ਹਿਸਾਬ ਅਜੇ ਬਾਕੀ ਏ।
Comments (0)