ਪੰਜਾਬ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਣਾਈ ਕਮੇਟੀ

ਪੰਜਾਬ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ  ਦੇ ਪ੍ਰਕਾਸ਼ ਪੁਰਬ ਸਬੰਧੀ ਬਣਾਈ ਕਮੇਟੀ

ਚੰਡੀਗੜ੍ਹ/ਬਿਊਰੋ ਨਿਊਜ਼:
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਉਲੀਕੇ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ । ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਸੰਮੇਲਨ ਤੇ ਪ੍ਰਦਰਸ਼ਨੀਆਂ ਦਾ ਕਾਰਜ ਇਸ ਕਮੇਟੀ ਨੂੰ ਸਾਪਿਆ ਗਿਆ ਹੈ ਤਾਂ ਜੋ ਗੁਰੂ ਸਾਹਿਬਾਨ ਜੀ ਦੇ ਮਹਾਨ ਜੀਵਨ, ਕਾਰਜ ਅਤੇ ਸਿੱਖਿਆਵਾਂ ਦਾ ਸੰਦੇਸ਼ ਸਮੁੱਚੀ ਮਾਨਵਤਾ ਤੱਕ ਪਹੁੰਚਾਇਆ ਜਾ ਸਕੇ ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੰਮੇਲਨ ਤੇ ਪ੍ਰਦਰਸ਼ਨੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ?ਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕ੍ਰਮਵਾਰ 21, 22 ਅਤੇ 23 ਦਸੰਬਰ ਨੂੰ ਹੋਣਗੀਆਂ । ਇਹ ਕਮੇਟੀ ਵਧੀਕ ਮੁੱਖ ਸਕੱਤਰ (ਵਿਕਾਸ), ਵਧੀਕ ਮੁੱਖ ਸਕੱਤਰ (ਉਚੇਰੀ ਸਿੱਖਿਆ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀਆਂ ‘ਤੇ ਆਧਾਰਿਤ ਹੋਵੇਗੀ ।