ਕਸ਼ਮੀਰ ‘ਚ ਹਾਲਾਤ ਵਿਗੜਨ ਮਗਰੋਂ ਵਾਧੂ ਸੁਰੱਖਿਆ ਬਲ ਭੇਜੇ

ਕਸ਼ਮੀਰ ‘ਚ ਹਾਲਾਤ ਵਿਗੜਨ ਮਗਰੋਂ ਵਾਧੂ ਸੁਰੱਖਿਆ ਬਲ ਭੇਜੇ

ਸ੍ਰੀਨਗਰ/ਬਿਊਰੋ ਨਿਊਜ਼ :
ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਬੀਤੇ ਦਿਨ ਸੁਰੱਖਿਆ ਦਸਤਿਆਂ ਨਾਲ ਝੜਪ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਤ ਦੇ ਰੋਸ ਵਜੋਂ ਵੱਖਵਾਦੀਆਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦੌਰਾਨ ਵਾਦੀ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ। ਇਸੇ ਦੌਰਾਨ ਕਸ਼ਮੀਰ ਯੂਨੀਵਰਸਿਟੀ, ਸੈਂਟਰਲ ਯੂਨੀਵਰਸਿਟੀ ਤੇ ਇਸਲਾਮਿਕ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਨੇ ਆਪਣੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਬਾਜ਼ਾਰ ਤੇ ਸਿੱਖਿਆ ਸੰਸਥਾਵਾਂ ਬੰਦ ਰਹੀਆਂ, ਪਰ ਹਲਕੀ ਆਵਾਜਾਈ ਜਾਰੀ ਰਹੀ। ਸੂਬੇ ਦੀ ਵਿਰੋਧੀ ਧਿਰ ਨੈਸ਼ਨਲ ਕਾਨਫਰੰਸ ਨੇ ਬਡਗਾਮ ਜ਼ਿਲ੍ਹੇ ਵਿਚ ਵਾਪਰੀ ਘਟਨਾ ਦੀ ਨਿਯਾਂਇਕ ਜਾਂਚ ਦੀ ਮੰਗ ਕੀਤੀ ਹੈ। ਇਸੇ ਦੌਰਾਨ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਥਾਣੇ ਉਤੇ ਗੋਲੀਬਾਰੀ ਕੀਤੀ ਪਰ ਇਸ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।