ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਬਰਾੜ ਨੂੰ ਓ ਐਸ ਡੀ ਨਿਯੁਕਤ ਕਰਨ ਲਈ ਹਾਈਕਮਾਂਡ ਦਾ ਧੰਨਵਾਦ

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਬਰਾੜ ਨੂੰ ਓ ਐਸ ਡੀ ਨਿਯੁਕਤ ਕਰਨ ਲਈ ਹਾਈਕਮਾਂਡ ਦਾ ਧੰਨਵਾਦ

ਸ਼ਿਕਾਗੋ/ਬਿਊਰੋ ਨਿਊਜ਼:
ਸ਼੍ਰੋਮਣੀ ਯੂਥ ਅਕਾਲੀ ਦਲ ਅਮਰੀਕਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ੍ਰਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ  ਮਜੀਠੀਆ ਦਾ ਪਾਰਟੀ ਪ੍ਰਤੀ ਵਫ਼ਾਦਾਰ, ਮਿਹਨਤੀ ਅਤੇ ਇਮਾਨਦਾਰ ਰਣਜੀਤ ਸਿੰਘ ਖੋਜੇਵਾਲ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ, ਸਰਬਜੋਤ ਸਿੰਘ ਸਾਬੀ, ਪ੍ਰਧਾਨ ਯੂਥ ਅਕਾਲੀ ਦਲ ਦੁਆਬਾ ਜ਼ੋਨ ਤੇ ਯਵਰਾਜ ਭੁਪਿੰਦਰ ਸਿੰਘ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਨੂੰ ਕੋਰ ਕਮੇਟੀ ਦਾ ਮੈਂਬਰ ਅਤੇ ਪਰਮਿੰਦਰ ਸਿੰਘ ਬਰਾੜ ਨੂੰ ਉਪ ਮੁੱਖ ਮੰਤਰੀ ਦਾ ਓ ਐਸ ਡੀ ਬਣਾਉਣ ਤੇ ਸਮੁੱਚੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਹੈ।
ਅਮਰੀਕਾ ਮਿਡ ਵੈਸਟ ਦੇ ਪ੍ਰਧਾਨ ਜਸਕਰਨ ਸਿੰਘ ਧਾਲੀਵਾਲ, ਮੀਤ ਪ੍ਰਧਾਨ ਮਿਡਵੈਸਟ ਰਾਜਾ ਤਲਣ, ਮੀਤ ਪ੍ਰਧਾਨ ਮਨਜਿੰਦਰ ਸਿੰਘ ਪੱਡਾ, ਜਨਰਲ ਸਕੱਤਰ ਮਨਮਿੰਦਰ ਸਿੰਘ ਜੰਗ, ਬਹਾਦਰ ਸਿੰਘ, ਬਲਜੀਤ ਸਿੰਘ ਮੰਗੀ, ਅਗਿਆਪਾਲ ਸਿੰਘ ਚਾਹਲ, ਅਮਰ ਰਾਜ ਸਿੰਘ ਧਾਲੀਵਾਲ, ਹਰਮਨਜੀਤ ਸਿੰਘ ਬੈਂਸ (ਮਿਸੀਗਨ) ਈਸਟ ਕੋਸਟ ਪ੍ਰਧਾਨ, ਬਲਵਿੰਦਰ ਸਿੰਘ ਵੈਸਟ ਕੋਸਟ ਦੇ ਪ੍ਰਧਾਨ ਰਵਿੰਦਰ ਸਿੰਘ ਬੋਇਲ ਤੇ ਕੋਆਡੀਨੇਟਰ ਅਮਰਿੰਦਰ ਸਿੰਘ ਲਾਖਨ ਨੇ ਉਪਰੋਕਤ ਆਗੂਆਂ ਦੇ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।