ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵਲੋਂ ਅਕਾਲੀ ਉਮੀਦਵਾਰਾਂ ਨੂੰ ਵੋਟ ਨਾ ਪਾਉਣ ਦਾ ਸੱਦਾ
ਕੈਪਸ਼ਨ-ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਬਲਵੰਤ ਸਿੰਘ ਨੰਦਗੜ੍ਹ।
ਫਤਿਹਗੜ੍ਹ ਪੰਜਤੂਰ/ਬਿਊਰੋ ਨਿਊਜ਼ :
ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਪੰਜਾਬ ਵਾਸੀਆਂ ਨੂੰ ਅਕਾਲੀ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਅਕਾਲੀ ਦਲ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਨਾਲ ਮਿਲੀਭੁਗਤ ਦੇ ਦੋਸ਼ ਲਾਏ।
ਏਕ ਨੂਰ ਖਾਲਸਾ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਧਰਮਕੋਟ ਹਲਕੇ ਵਿੱਚ ਕੱਢੇ ਰੋਸ ਮਾਰਚ ਦੀ ਅਗਵਾਈ ਕਰਦੇ ਹੋਏ ਬਲਵੰਤ ਸਿੰੰਘ ਨੰਦਗੜ੍ਹ ਨੇ ਲੋਕਾਂ ਨੂੰ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਨਾ ਭੁਗਤਣ ਦੀ ਅਪੀਲ ਕੀਤੀ। ਇਸ ਰੋਸ ਮਾਰਚ ਵਿੱਚ ਏਕ ਨੂਰ ਖਾਲਸਾ ਫ਼ੌਜ ਤੋਂ ਇਲਾਵਾ ਦਲ ਖਾਲਸਾ ਅਤੇ ਪੰਥਕ ਜਥੇਬੰਦੀਆਂ ਦੇ ਸਮਰਥਕ ਸ਼ਾਮਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਨੰਦਗੜ੍ਹ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ 100 ਦੇ ਕਰੀਬ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਮੁਲਜ਼ਮ ਅਜੇ ਤੱਕ ਗ੍ਰਿਫ਼ਤ ਵਿੱਚ ਨਹੀਂ ਆਏ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭਾਈ ਹਰਜਿੰਦਰ ਸਿੰਘ ਬਾਜੇਕੇ ਨੇ ਅਕਾਲੀ ਦਲ ਦੇ ਮੁਕੰਮਲ ਬਾਈਕਾਟ ਦਾ ਸੱਦਾ ਦਿੰਦੇ ਹੋਏ ਅਕਾਲੀ ਉਮੀਦਵਾਰਾਂ ਨੂੰ ਹਰਾਉਣ ਦੀ ਅਪੀਲ ਕੀਤੀ। ਇਸ ਮੌਕੇ ਦਸਮੇਸ਼ ਪ੍ਰਚਾਰ ਲਹਿਰ ਦੇ ਸਥਾਨਕ ਪ੍ਰਬੰਧਕ ਨਿਰਵੈਰ ਸਿੰਘ, ਸੁਰਜੀਤ ਸਿੰਘ, ਭਾਈ ਵਰਿੰਦਰ ਸਿੰਘ ਰਿੱਕੀ, ਬਲਜੀਤ ਸਿੰਘ ਖਾਲਸਾ ਤੇ ਕਰਮਜੀਤ ਸਿੰਘ ਖਾਲਸਾ ਹਾਜ਼ਰ ਸਨ।
Comments (0)