ਸਿੱਖ ਆਗੂ ਲਾਲਾ ਡੇਲ ਸੂਜ਼ ਦੀ ਹੱਤਿਆ ਵਿਰੁੱਧ ਮੁਜ਼ਾਹਰਾ
ਸ੍ਰੀ ਨਨਕਾਣਾ ਸਾਹਿਬ : ਸ੍ਰੀ ਨਨਕਾਣਾ ਸਾਹਿਬ ਦੀ ਯੰਗ ਸਿੰਘ ਪੈਂਥਰਜ਼ ਸੰਸਥਾ ਨੇ ਅਫ਼ਗਾਨਿਸਤਾਨ ਦੇ ਕੁੰਦੂਜ਼ ਸ਼ਹਿਰ ਵਿੱਚ ਸਿੱਖ ਭਾਈਚਾਰੇ ਦੇ ਮੁਖੀ ਲਾਲਾ ਡੇਲ ਸੂਜ਼ ਦੀ ਹੱਤਿਆ ਵਿਰੁੱਧ ਮੁਜ਼ਾਹਰਾ ਕਰਦੇ ਹੋਏ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਸੰਸਥਾ ਦੇ ਮੁਖੀ ਖ਼ਾਨ ਸਿੰਘ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਮਹਿਫ਼ੂਜ਼ ਨਹੀਂ ਹਨ ਅਤੇ ਘੱਟ-ਗਿਣਤੀ ਹੋਣ ਕਰਕੇ ਉਨ੍ਹਾਂ ਨੂੰ ਉਥੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਸਥਾ ਦੇ ਅਹੁਦੇਦਾਰ ਦਿਲਾਵਰ ਸਿੰਘ ਅਤੇ ਹੋਰ ਮੈਂਬਰਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗ ਕਰਦਿਆਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਅਫ਼ਗ਼ਾਨਿਸਤਾਨ ਦੇ ਸਿੱਖ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
Comments (0)