ਫ਼ਤਹਿਗੜ੍ਹ ਸਾਹਿਬ ਵਿਚ ਸਜਿਆ ਨਿਹੰਗ ਸਿੰਘਾਂ ਦਾ ਮਹੱਲਾ

ਫ਼ਤਹਿਗੜ੍ਹ ਸਾਹਿਬ ਵਿਚ ਸਜਿਆ ਨਿਹੰਗ ਸਿੰਘਾਂ ਦਾ ਮਹੱਲਾ

ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ :
ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 5ਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਦੀ ਅਗਵਾਈ ਹੇਠ ਇੱਥੇ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ ਚੱਲ ਰਹੇ ਧਾਰਮਿਕ ਸਮਾਗਮ ਸਮਾਪਤ ਹੋ ਗਏ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਪੁਰਾਤਨ ਰਵਾਇਤਾਂ ਮੁਤਾਬਕ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਮਹੱਲਾ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦੁਪਹਿਰ 12 ਵਜੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਦਾਨ ਵਿਚ ਖੇਡਿਆ ਗਿਆ, ਜਿਸ ਵਿਚ ਨਿਹੰਗ ਜਥੇਬੰਦੀਆਂ ਨੇ ਆਪਣੇ ਕਰਤੱਬ ਵਿਖਾਏ ਤੇ ਗਤਕੇ ਦੇ ਸ਼ਾਨਦਾਰ ਜੌਹਰ ਵਿਖਾਏ ਗਏ। ਇਸ ਮੌਕੇ ਨਿਹੰਗ ਸਿੰਘਾਂ ਨੇ ਘੋੜਿਆਂ ‘ਤੇ ਵੀ ਆਪਣੇ ਕਰਤੱਬ ਵਿਖਾਏ, ਜਿਸ ਦਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਅਨੰਦ ਮਾਣਿਆ। ਇਸ ਸਮਾਗਮ ਵਿਚ ਸਿੰਘ ਸਾਹਿਬ ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਦਲ ਬਾਬਾ ਵਿਧੀਚੰਦ, ਮੁੱਖ ਬੁਲਾਰੇ ਬਾਬਾ ਵੱਸਣ ਸਿੰਘ, ਬਾਬਾ ਮਾਨ ਸਿੰਘ ਮੱੜੀਆਂ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਤ੍ਰਿਲੋਕ ਸਿੰਘ ਖ਼ਿਆਲਾਂ ਵਾਲੇ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ ਵਾਲੇ, ਬਾਬਾ ਰਘਵੀਰ ਸਿੰਘ ਪਿਆਲੇ ਵਾਲੇ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲੇ ਵਾਲੇ, ਬਾਬਾ ਪ੍ਰਗਟ ਸਿੰਘ ਮਜੀਠਾ ਮੌੜ, ਬਾਬਾ ਬਲਦੇਵ ਸਿੰਘ ਮੁਸਤਰਾਪੁਰ ਵਾਲੇ, ਬਾਬਾ ਗੁਰਪਿੰਦਰ ਸਿੰਘ ਬਡਾਲਾ ਵਾਲੇ ਸਤਲਾਨੀ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਹੀਰਾ ਸਿੰਘ ਝੂਲਨ ਮਹਿਲ ਵਾਲੇ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਸਮੂਹ ਨਿਹੰਗ ਜਥੇਬੰਦੀਆਂ ਅਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ।