ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੇਗੀ ਆਜ਼ਾਦੀ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੇਗੀ ਆਜ਼ਾਦੀ

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਆਜ਼ਾਦੀ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਇਹ ਮਾਮਲਾ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਚੁੱਕਣ ਤੋਂ ਬਾਅਦ ਗ੍ਰਹਿ ਮੰਤਰੀ ਨੇ ਇਸ ਸਬੰਧੀ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਹੈ ਕਿ ਉਹ ਦਿੱਲੀ ਸਰਕਾਰ ਵੱਲੋਂ ਜਾਰੀ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ਵਾਲੇ ਨੋਟੀਫਿਕੇਸ਼ਨ ਨੂੰ ਅਪਣਾਵੇ ਜਿਸ ਵਿੱਚ ਦਿੱਲੀ ਵਿੱਚ 4 ਜੂਨ 1999 ਨੂੰ ਜਾਰੀ ਹੋਏ ਨੋਟੀਫਿਕੇਸ਼ਨ ਵਿੱਚ ਰੂਲ 115 ‘ਚ ਸੋਧ ਕੀਤੀ ਗਈ ਸੀ ਜਿਸ ਤਹਿਤ ਦੋਪਹੀਆ ਵਾਹਨ ਚਾਲਕ ਮਹਿਲਾਵਾਂ ਨੂੰ ਹੈਲਮਟ ਤੋਂ ਛੋਟ ਦਿੱਤੀ ਗਈ ਸੀ।ਸਿੱਖ ਬੀਬੀਆਂ ਨੂੰ ਚੰਡੀਗੜ੍ਹ ਵਿੱਚ ਹੈਲਮਟ ਪਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ। ਇਸ ਮਗਰੋਂ 28 ਅਗਸਤ 2014 ਵਿੱਚ ਇਸ ਨੋਟੀਫਿਕੇਸ਼ਨ ‘ਚ ਦੁਬਾਰਾ ਸੋਧ ਕਰਕੇ ‘ਮਹਿਲਾ’ ਸ਼ਬਦ ਦੀ ਥਾਂ ‘ਸਿੱਖ ਮਹਿਲਾ’ ਦੀ ਵਰਤੋਂ ਕੀਤੀ ਗਈ।