ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ-ਸਭਾ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ-ਸਭਾ

ਗੁਰਦੁਆਰਾ ਫਤਿਹਗੜ• ਵਿਖੇ ਨਤਮਸਤਕ ਹੋਣ ਲਈ ਕਤਾਰ ‘ਚ ਲੱਗੇ ਸ਼ਰਧਾਲੂ।

ਫ਼ਤਹਿਗੜ• ਸਾਹਿਬ/ਬਿਊਰੋ ਨਿਊਜ਼ :

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ-ਮੇਲ  ਵੱਡੀ ਗਿਣਤੀ ਸੰਗਤਾਂ ਦੀ ਆਮਦ ਨਾਲ ਸ਼ੁਰੂ ਹੈ । ਪਿਛਲੇ ਕੁਝ ਦਿਨਾਂ ਤੋਂ ਕਾਫੀ ਸੰਗਤ ਫਤਹਿਗੜ• ਸਾਹਿਬ ਵਿਖੇ ਪਹੁੰਚ ਰਹੀ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਜ਼ਿਲ•ਾ ਪ੍ਰਸ਼ਾਸਨ ਨੇ ਵੀ ਸ਼ਹੀਦੀ ਸਭਾ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ਦਿਖਾਏ ਜਾਣਗੇ। ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਛੱਡ ਕੇ ਹੋਰ ਪਾਰਟੀਆਂ ਸਿਆਸੀ ਕਾਨਫਰੰਸਾਂ ਨਹੀਂ ਕਰ ਰਹੀਆਂ, ਉਂਝ ਸਿਆਸੀ ਲੀਡਰ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ।
ਤਿੰਨ ਰੋਜ਼ਾ ‘ਸ਼ਹੀਦੀ ਸਭਾ’ ਦੀ ਸ਼ੁਰੂਆਤ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕਰਵਾਉਣ ਨਾਲ ਹੋਈ, ਜਿਸ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ•ਾ ਪ੍ਰਧਾਨ ਜਗਦੀਪ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਬਰ ਕਰਨੈਲ ਸਿੰਘ ਪੰਜੋਲੀ, ਭਾਈ ਰਵਿੰਦਰ ਸਿੰਘ ਖਾਲਸਾ, ਭਾਈ ਅਵਤਾਰ ਸਿੰਘ, ਗੁਰਦੁਆਰੇ ਦੇ ਮੈਨੇਜਰ ਅਮਰਜੀਤ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮਾਰਕਫੈਡ ਦੇ ਡਾਇਰੈਕਟਰ ਗੁਰਮੀਤ ਸਿੰਘ ਸੋਨੂੰ ਚੀਮਾ ਆਦਿ ਹਾਜ਼ਰ ਸਨ।
ਦੇਸ਼ ਵਿਦੇਸ਼ ਤੋਂ ਵੀ ਹਜ਼ਾਰਾਂ ਦੀ ਗਿਣਤੀ ‘ਚ ਪੁੱਜੀ ਸੰਗਤ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਅਤੇ ਸ੍ਰੀ ਜੋਤੀ ਸਰੂਪ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਤੋਂ 28 ਦਸੰਬਰ ਨੂੰ ਸਵੇਰੇ ਨੌਂ ਵਜੇ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਦੁਪਹਿਰ ਇਕ ਵਜੇ ਪੁੱਜੇਗਾ।