ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸੱਤ ਸਾਲ ਦੀ ਸਜ਼ਾ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਸੱਤ ਸਾਲ ਦੀ ਸਜ਼ਾ

ਇਸਲਾਮਾਬਾਦ/ਬਿਊਰੋ ਨਿਊਜ਼ :
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਨਵਾਜ਼ ਸ਼ਰੀਫ਼ ਨੂੰ ਅਲ-ਅਜ਼ੀਜ਼ੀਆ ਸਟੀਲ ਮਿੱਲ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿਚ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਹਾਲਾਂਕਿ ਅਯੋਗ ਦੱਸ ਕੇ ਗੱਦੀਓਂ ਲਾਹੇ ਸਾਬਕਾ ਵਜ਼ੀਰੇ ਆਜ਼ਮ ਨੂੰ ਪਨਾਮਾ ਪੇਪਰ ਘੁਟਾਲੇ ਨਾਲ ਜੁੜੇ ਫਲੈਗਸ਼ਿਪ ਨਿਵੇਸ਼ ਭ੍ਰਿਸ਼ਟਾਚਾਰ ਕੇਸ ‘ਚੋਂ ਬਰੀ ਕਰ ਦਿੱਤਾ ਹੈ। ਸ਼ਰੀਫ਼ ਪਰਿਵਾਰ ਖ਼ਿਲਾਫ਼ ਬਕਾਇਆ ਭ੍ਰਿਸ਼ਟਾਚਾਰ ਨਾਲ ਸਬੰਧਤ ਇਨ੍ਹਾਂ ਦੋ ਮਾਮਲਿਆਂ ਵਿਚ ਫੈਸਲਾ ਜਵਾਬਦੇਹੀ ਅਦਾਲਤ-2 ਦੇ ਜੱਜ ਮੁਹੰਮਦ ਅਰਸ਼ਦ ਮਲਿਕ ਨੇ ਸੁਣਾਇਆ।